ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਰੰਗ ਲਿਆਈ, ਡੋਪ ਟੈਸਟ ਦੀ ਜਾਅਲੀ ਰਿਪੋਰਟ ਤਿਆਰ ਕਰਨ ਵਾਲੇ 2 ਕਾਬੂ
Thursday, Oct 23, 2025 - 08:32 AM (IST)

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਗਲਤ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ ਅੰਦਰ ਲੋਕਾਂ ਦੇ ਜਾਅਲੀ ਡੋਪ ਟੈਸਟ ਦੀ ਰਿਪੋਰਟ ਤਿਆਰ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ.-1 ਸਮੀਰ ਵਰਮਾ ਅਤੇ ਏ. ਸੀ. ਪੀ. ਨਾਰਥ ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸਪੈਕਟਰ ਹਰਸ਼ਵੀਰ ਸਿੰਘ ਸੰਧੂ ਅਤੇ ਐਲਡੀਕੋ ਅਸਟੇਟ ਚੌਕੀ ਦੇ ਇੰਚਾਰਜ ਸੁਖਜਿੰਦਰ ਸਿੰਘ ਦੀ ਪੁਲਸ ਟੀਮ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਸਿਵਲ ਹਸਪਤਾਲ ’ਚ ਡੋਪ ਟੈਸਟ ਕਰਵਾਉਣ ਆਏ ਲੋਕਾਂ ਨਾਲ ਧੋਖਾਦੇਹੀ ਕਰ ਕੇ ਜਾਅਲੀ ਡੋਪ ਟੈਸਟ ਰਿਪੋਰਟ ਤਿਆਰ ਕਰਨ ਵਾਲਾ ਇਕ ਵਿਅਕਤੀ ਕਾਰ ’ਚ ਸਵਾਰ ਹੋ ਕੇ ਭੱਟੀਆਂ ਬੇਟ ਇਲਾਕੇ ’ਚ ਆ ਰਿਹਾ ਹੈ, ਜਿਸ ਤੋਂ ਬਾਅਦ ਥਾਣਾ ਮੁਖੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਕਾਰ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕਾਰ ’ਚ ਸਿਵਲ ਹਸਪਤਾਲ ਵਿੱਚ ਡੋਪ ਟੈਸਟ ਦੇ ਕਈ ਦਸਤਾਵੇਜ਼ ਬਰਾਮਦ ਕੀਤੇ ਗਏ, ਜਿਸ ਤੋਂ ਬਾਅਦ ਜਦੋਂ ਪੁਲਸ ਟੀਮ ਨੇ ਉਕਤ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ 2 ਮੋਹਰਾਂ ਬਰਾਮਦ ਕੀਤੀਆਂ ਗਈਆਂ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰ ਚਾਲਕ ਰਾਮ ਕੁਮਾਰ ਪੁੱਤਰ ਰਣਜੀਤ ਕੁਮਾਰ ਵਾਸੀ ਸਿਵਲ ਹਸਪਤਾਲ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੌਰਾਨ ਪੁਲਸ ਨੇ ਮੁਲਜ਼ਮ ਦੇ ਖਿਲਾਫ ਥਾਣਾ ਸਲੇਮ ਟਾਬਰੀ ’ਚ ਕੇਸ ਦਰਜ ਕੀਤਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ DSP ਦਾ ਸੜਕ ਵਿਚਾਲੇ ਪੈ ਗਿਆ ਪੰਗਾ! ਵਾਇਰਲ ਹੋਈ ਵੀਡੀਓ
ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਸ ਨੇ ਜਦੋਂ ਮੁਲਜ਼ਮ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਤਾਂ ਉਕਤ ਮੁਲਜ਼ਮ ਰਾਮ ਕੁਮਾਰ ਨੇ ਕਈ ਅਹਿਮ ਖੁਲਾਸੇ ਕੀਤੇ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਰਾਮ ਕੁਮਾਰ ਦੇ ਇਕ ਹੋਰ ਸਾਥੀ ਅਵਤਾਰ ਸਿੰਘ ਤਾਰੀ ਪੁੱਤਰ ਹਰਮੇਸ਼ ਰਾਜ ਨੂੰ ਵੀ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਮੁਲਜ਼ਮਾਂ ਤੋਂ ਕਈ ਹੋਰ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ, ਜਿਸ ਕਾਰਨ ਪੁਲਸ ਵਲੋਂ ਉਕਤ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਪੁਲਸ ਵਲੋਂ ਉਕਤ ਮਾਮਲੇ ’ਚ ਕਈ ਹੋਰ ਅਹਿਮ ਖੁਲਾਸੇ ਕੀਤੇ ਜਾਣਗੇ। ਹਾਲ ਦੀ ਘੜੀ ਪੁਲਸ ਨੇ ਦੋਵੇਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੁਣ ਸੜਕਾਂ ਦੀ ਹਾਲਤ ਦੀ ਜਾਂਚ ਕਰਨਗੇ ਹਾਈ-ਟੈਕ ਵਾਹਨ, NHAI ਨੇ ਸ਼ੁਰੂ ਕੀਤੀ ਨਵੀਂ ਪਹਿਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8