180 ਨਸ਼ੀਲੀਆਂ ਗੋਲ਼ੀਆਂ ਸਮੇਤ ਦੋ ਨਸ਼ਾ ਤਸਕਰ ਕਾਬੂ

Thursday, Jul 11, 2024 - 04:16 PM (IST)

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਏ.ਐੱਸ.ਆਈ. ਬਲਜੀਤ ਸਿੰਘ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਮੇਨ ਚੌਕ ਮੁੱਲਾਂਪੁਰ ਵਿਖੇ ਗਸ਼ਤ ਕਰ ਰਿਹਾ ਸੀ ਤਾਂ ਉਸ ਨੂੰ ਗੁਪਤ ਸੂਚਨਾ ਮਿਲੀ ਕਿ ਪ੍ਰਿਤਪਾਲ ਸਿੰਘ ਉਰਫ ਭਿੰਦਾ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕੋਟ ਪਨੈਚ ਥਾਣਾ ਸਦਰ ਖੰਨਾ ਅਤੇ ਈਸ਼ਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਦੇਤਵਾਲ ਜੋ ਕਿ ਨਸ਼ੀਲੀਆਂ ਗੋਲ਼ੀਆਂ ਵੇਚਣ ਦਾ ਧੰਦਾ ਕਰਦੇ ਹਨ, ਗੋਲ਼ੀਆਂ ਵੇਚਣ ਦੀ ਫਰਾਕ ਮੁੱਲਾਂਪੁ ਸੂਏ ਵਾਲੀ ਸੜਕ ਦਾਖਾ ਨੂੰ ਪੈਦਲ ਵਿਚ ਆ ਰਹੇ ਹਨ। ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਸਿਆਸੀ ਆਗੂ ਪਿੱਛੇ ਦਾਤ ਲੈ ਕੇ ਥਾਣੇ 'ਚ ਜਾ ਵੜਿਆ ਵਿਅਕਤੀ, ਪੈ ਗਈਆਂ ਭਾਜੜਾਂ

ਸੂਚਨਾ ਦੇ ਅਧਾਰ 'ਤੇ ਏ.ਐੱਸ.ਆਈ. ਪ੍ਰਮਿੰਦਰ ਸਿੰਘ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 180 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਅਤੇ ਉਨ੍ਹਾਂ ਵਿਰੁੱਧ ਨਸ਼ਾ ਵਿਰੋਧੀ ਐਕਟ 22,61, 85 ਵਾਧਾ ਜੁਰਮ 29 ਅਧੀਨ ਕੇਸ ਦਰਜ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News