ਚਿੱਟੇ ਤੇ ਨਸ਼ੇ ਦੀਆਂ ਗੋਲੀਆਂ ਸਣੇ 2 ਕਾਬੂ

06/29/2018 6:11:19 PM

ਸੰਗਤ ਮੰਡੀ (ਮਨਜੀਤ) — ਥਾਣਾ ਸੰਗਤ ਦੀ ਪੁਲਸ ਵਲੋਂ ਪਿੰਡ ਦੁਨੇਵਾਲਾ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਚਿੱਟੇ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਸਮੇਤ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ ਦੋ ਮੋਟਰਸਾਈਕਲ ਸਵਾਰ ਸ਼ੱਕੀ ਹਲਾਤਾਂ 'ਚ ਪਿੰਡ ਵੱਲ ਆ ਰਹੇ ਸਨ, ਜਦ ਪੁਲਸ ਪਾਰਟੀ ਵਲੋਂ ਉਕਤ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਚਿੱਟੇ ਅਤੇ ਨਸ਼ੇ ਵਾਲੀਆਂ ਗੋਲੀਆਂ ਤੋਂ ਇਲਾਵਾ ਪੰਨਾ ਬਰਾਮਦ ਹੋਇਆ। ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਖੁਸ਼ਦੀਪ ਸਿੰਘ ਤੇ ਇਕਬਾਲ ਸਿੰਘ ਵਜੋਂ ਹੋਈ ਹੈ।


Related News