ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਅਤੇ ਨਕਦੀ ਸਣੇ ਦੋ ਕਾਬੂ

Tuesday, Apr 21, 2026 - 03:41 PM (IST)

ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਅਤੇ ਨਕਦੀ ਸਣੇ ਦੋ ਕਾਬੂ

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਨਕਦੀ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲਸ ਜਦੋਂ ਗਸ਼ਤ ਦੌਰਾਨ ਚਾਣੱਕਿਆ ਮਾਡਲ ਸਕੂਲ ਦੇ ਨੇੜੇ ਪਹੁੰਚੀ ਤਾਂ ਨੌਜਵਾਨ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦਿੱਤੇ ਤਾਂ ਸ਼ੱਕ ਦੇ ਆਧਾਰ ’ਤੇ ਪੁਲਸ ਨੇ ਮੋਟਰਸਾਈਕਲ ਰੁਕਵਾ ਕੇ ਰੁਕਣ ਦਾ ਇਸ਼ਾਰਾ ਕੀਤਾ ਅਤੇ ਕਾਬੂ ਕਰ ਕੇ ਨਾਮ-ਪਤਾ ਪੁੱਛਿਆ ਤਾਂ ਪਹਿਲੇ ਨੇ ਆਪਣਾ ਨਾਂ ਸਾਗਰ ਅਤੇ ਦੂਸਰੇ ਨੇ ਅਪਣਾ ਨਾਂ ਪਵਨ ਕੁਮਾਰ ਉਰਫ਼ ਪੰਮਾ ਵਾਸੀ ਫਾਜ਼ਿਲਕਾ ਦੱਸਿਆ।

ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ, ਨਸ਼ੇ ਵਾਲੀਆਂ 300 ਗੋਲੀਆਂ, 300 ਰੁਪਏ ਦੀ ਨਕਦੀ ਅਤੇ ਮੋਬਾਈਲ ਵੀ ਬਰਾਮਦ ਹੋਈ। ਪੁਲਸ ਨੇ ਦੋਵਾਂ ਨੂੰ ਕਾਬੂ ਕਰ ਕੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।


author

Babita

Content Editor

Related News