ਹੈਰੋਇਨ ਸਣੇ ਦੋ ਗ੍ਰਿਫਤਾਰ
Wednesday, Mar 14, 2018 - 07:31 AM (IST)

ਤਰਨਤਾਰਨ, (ਰਾਜੂ, ਰਮਨ)- ਐੱਸ. ਟੀ. ਐੱਫ. ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਸਟਾਫ ਤਰਨਤਾਰਨ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਪਾਲ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਅੱਡਾ ਪਿੰਡ ਖੱਬੇ ਡੋਗਰਾਂ ਕੋਲੋਂ ਸ਼ੱਕ ਦੇ ਆਧਾਰ 'ਤੇ ਮਨਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਲਾਖਣਾ ਅਤੇ ਪਵਿੱਤਰ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਨਾਜੋਸ਼ਾਹ ਮਿਸਰੀ ਵਾਲਾ ਥਾਣਾ ਕੁਲਗੜੀ ਜ਼ਿਲਾ ਫਿਰੋਜ਼ਪੁਰ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 3 ਕਰੋੜ ਰੁਪਏ ਬਣਦੀ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।