ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ 2 ਕਾਬੂ
Tuesday, Sep 15, 2026 - 02:22 PM (IST)
ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਦਰ ਜਲਾਲਾਬਾਦ ਪੁਲਸ ਨੇ 6 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਐੱਫ. ਐੱਫ. ਰੋਡ ਤੋਂ ਪਿੰਡ ਚੱਕ ਮੁਹੰਮਦੇ ਵਾਲਾ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇੱਕ ਮੋਟਰਸਾਈਕਲ 'ਤੇ ਇੱਕ ਨੌਜਵਾਨ ਅਤੇ ਇੱਕ ਔਰਤ ਆਉਂਦੇ ਦਿਖਾਈ ਦਿੱਤੇ।
ਪੁਲਸ ਵੱਲੋਂ ਸ਼ੱਕ ਦੇ ਆਧਾਰ 'ਤੇ ਲਵਰੋਜ਼ ਉਰਫ਼ ਲਵਪ੍ਰੀਤ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੱਕ ਖੁੰਡ ਵਾਲਾ ਅਤੇ ਜੋਤੀ ਪੁੱਤਰੀ ਜਸਪਾਲ ਸਿੰਘ ਵਾਸੀ ਕਾਲੋਨੀ ਘੁਬਾਇਆ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ 'ਤੇ ਧਾਰਾ 21, 29/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
