100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫਤਾਰ
Thursday, Jan 18, 2018 - 12:06 PM (IST)

ਤਲਵੰਡੀ ਭਾਈ (ਗੁਲਾਟੀ) - ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਵੱਲੋਂ ਦੋ ਵਿਅਕਤੀਆਂ ਨੂੰ 100 ਬੋਤਲਾਂ ਨਜਾਇਜ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਫ਼ਿਰੋਜ਼ਪੁਰ ਦੇ ਹੌਲਦਾਰ ਕਰਮਦੀਪ ਸਿੰਘ ਨੇ ਦੱਸਿਆ ਕਿ ਰਕਬਾ ਵਾੜਾ ਭਾਈ ਕਾ 'ਚੋਂ ਦੋ ਵਿਅਕਤੀ ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਮੱਲੇ ਕੇ ਅਤੇ ਬਗੀਚਾ ਸਿੰਘ ਵਾਸੀ ਬਹਾਵਲਪੁਰ ਤੋਂ ਹੋਈ ਹੈ, ਤੋਂ 100 ਬੋਤਲਾਂ ਨਾਜਾਇਜ਼ ਸ਼ਰਾਬ ਦੀ ਬਰਾਮਦ ਕੀਤੀ ਗਈ। ਪੁਲਸ ਨੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।