ਇਕ ਕਰੋੜ ਦੀ ਹੈਰੋਇਨ ਸਣੇ ਦੋ ਸਗੇ ਭਰਾ ਗ੍ਰਿਫਤਾਰ

Monday, Jun 24, 2019 - 06:55 PM (IST)

ਇਕ ਕਰੋੜ ਦੀ ਹੈਰੋਇਨ ਸਣੇ ਦੋ ਸਗੇ ਭਰਾ ਗ੍ਰਿਫਤਾਰ

ਲੁਧਿਆਣਾ (ਅਨਿਲ)— ਐੱਸ.ਟੀ.ਐੱਫ. ਦੀ ਲੁਧਿਆਣਾ ਟੀਮ ਨੇ 2 ਸਗੇ ਭਰਾਵਾਂ ਨੂੰ ਇਕ ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸ.ਟੀ.ਐੱਫ. ਦੇ ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਥਾਣਾ ਬਸਤੀ ਜੋਧੇਵਾਲ ਦੇ ਇਲਾਕੇ 'ਚ 2 ਵਿਅਕਤੀ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ। 

ਸੂਚਨਾ ਦੇ ਆਧਾਰ 'ਤੇ ਪੁਲਸ ਨੇ ਸਖਤ ਕਾਰਵਾਈ ਕਰਦਿਆਂ ਕੁਲਦੀਪ ਨਗਰ 'ਚ 2 ਐਕਟਿਵਾ ਸਵਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਰੋਕਿਆ ਤਾਂ ਉਨ੍ਹਾਂ ਦੀ ਐਕਟਿਵਾ ਦੀ ਡਿੱਗੀ 'ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ 'ਚ ਕੀਮਤ ਕਰੀਬ ਇਕ ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਸ ਨੇ ਦੋਵਾਂ ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਅਮਿਤ ਕੁਮਾਰ (35) ਤੇ ਅਮਰਦੀਪ ਵਿੱਕੀ (29) ਪੁੱਤਰ ਲਾਲ ਚੰਦ ਵਾਸੀ ਨਿਊ ਕੁਲਦੀਪ ਨਗਰ ਲੁਧਿਆਣਾ ਦੱਸੀ ਹੈ। ਪੁਲਸ ਨੇ ਦੋਸ਼ੀਆਂ ਖਿਲਾਫ ਐੱਨ.ਡੀ.ਪੀ. ਐਕਟ ਅਧੀਨ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।


author

Baljit Singh

Content Editor

Related News