ਨਾਜਾਇਜ਼ ਅਸਲੇ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

Friday, Feb 06, 2026 - 07:04 PM (IST)

ਨਾਜਾਇਜ਼ ਅਸਲੇ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਰਾਜ): ਲੁਧਿਆਣਾ ਪੁਲਸ ਨੇ ਨਾਜਾਇਜ਼ ਅਸਲੇ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ, ਇੰਚਾਰਜ ਸਪੈਸ਼ਲ ਸੈੱਲ, ਲੁਧਿਆਣਾ ਨੇ ਦੱਸਿਆ ਕਿ 4 ਫ਼ਰਵਰੀ ਨੂੰ ਮੁਖਬਰੀ ਦੇ ਆਧਾਰ ’ਤੇ ਸਪੈਸ਼ਲ ਸੈੱਲ ਲੁਧਿਆਣਾ ਦੀ ਟੀਮ ਵੱਲੋਂ ਲੁਹਾਰਾ ਨਹਿਰ ਪੁਲ, ਥਾਣਾ ਡਾਬਾ, ਲੁਧਿਆਣਾ ਦੇ ਇਲਾਕੇ ਵਿਚ ਨਾਕਾਬੰਦੀ ਕਰਕੇ ਦੋ ਸ਼ੱਕੀ ਵਿਅਕਤੀਆਂ ਜਸਕਰਨ ਮੰਡੇਰ ਪੁੱਤਰ ਸੁਰਿੰਦਰ ਸਿੰਘ ਅਤੇ ਕਰਨ ਸ਼ਰਮਾ ਪੁੱਤਰ ਵਿਜੇ ਕੁਮਾਰ ਵਾਸੀ ਲੁਧਿਆਣਾ ਨੂੰ ਕਾਬੂ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ 30 ਬੋਰ ਅਤੇ 4 ਜਿੰਦਾ ਰੌਂਦ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਡਾਬਾ, ਲੁਧਿਆਣਾ ਵਿਖੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਇਕ ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਦੋਸ਼ੀਆਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।


author

Anmol Tagra

Content Editor

Related News