ਅਰਸ਼ ਡੱਲਾ ਗੈਂਗ ਦੇ ਦੋ ਮੁੱਖ ਸਾਥੀ ਮਨੀਲਾ ਵਿਖੇ ਗ੍ਰਿਫ਼ਤਾਰ, ਵਿਦੇਸ਼ ਤੋਂ ਵਾਰਦਾਤਾਂ ਨੂੰ ਦਿਵਾ ਰਹੇ ਸਨ ਅੰਜਾਮ

03/08/2023 2:33:06 AM

ਮੋਗਾ (ਗੋਪੀ ਰਾਊਕੇ, ਅਜ਼ਾਦ)-ਪੰਜਾਬ ਭਰ ’ਚ ਫਿਰੌਤੀਆਂ ਲੈਣ ਅਤੇ ਹੋਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਕਰ ਕੇ ਕੁਝ ਸਮਾਂ ਪਹਿਲਾਂ ਅੱਤਵਾਦੀ ਐਲਾਨੇ ਗਏ ਕੈਨੇਡਾ ਰਹਿੰਦੇ ਮੂਲ ਰੂਪ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਡੱਲਾ ਦੇ ਵਸਨੀਕ ਗੈਂਗਸਟਰ ਅਰਸ਼ ਡੱਲਾ ਦੇ ਦੋ ਪ੍ਰਮੁੱਖ ਸਾਥੀਆਂ ਨੂੰ ਮਨੀਲਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਪਤਾ ਲੱਗਾ ਹੈ ਭਰੋਸੇਯੋਗ ਸੂਤਰਾਂ ਤੋਂ ਇਕੱਤਰ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੀਤਾ ਫਿਰੋਜ਼ਪੁਰ ਅਤੇ ਅੰਮ੍ਰਿਤਪਾਲ ਅੰਮੀ ਮੋਗਾ ਵੱਲੋਂ ਅਰਸ਼ ਡੱਲਾ ਦੇ ਕਹਿਣ ’ਤੇ ਹੀ ਆਪਣੇ ਵੱਖ-ਵੱਖ ਗੁਰਗਿਆਂ ਰਾਹੀਂ ਪੰਜਾਬ ’ਚ ਵਾਰਦਾਤਾਂ ਕਾਰਵਾਈਆਂ ਜਾਂਦੀਆਂ ਸਨ। ਇਨ੍ਹਾਂ ਦੋਹਾਂ ਵਿਰੁੱਧ ਪੰਜਾਬ ਭਰ ਦੇ ਵੱਖ-ਵੱਖ ਥਾਣਿਆਂ ’ਚ ਪੁਲਸ ਮੁਕੱਦਮੇ ਦਰਜ ਹਨ। ਦੱਸਣਾ ਬਣਦਾ ਹੈ ਕਿ ਅਰਸ਼ ਡਾਲਾ ਦੇ ਮਾਮਲਿਆਂ ਸਬੰਧੀ ਕੇਂਦਰੀ ਏਜੰਸੀ ਐੱਨ. ਆਈ. ਏ. ਵੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਦੁਕਾਨਦਾਰਾਂ ਤੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਨੌਜਵਾਨਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ (ਵੀਡੀਓ)

ਭਾਵੇਂ ਇਨ੍ਹਾਂ ਨੂੰ ਮਨੀਲਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਬਹੁਤੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਸੂਤਰ ਦੱਸਦੇ ਹਨ ਕਿ ਇਨ੍ਹਾਂ ਕਥਿਤ ਗੈਂਗਸਟਰਾਂ ਵੱਲੋਂ ਮਨੀਲਾ ਵਿਖੇ ਕੁਝ ਗ਼ੈਰ- ਸਮਾਜਿਕ ਕਾਰਵਾਈਆਂ ਕੀਤੀਆਂ ਗਈਆਂ ਹਨ, ਜਿਸ ਮਗਰੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਹੈ। ਜ਼ਿਲ੍ਹਾ ਪੁਲਸ ਮੁਖੀ ਜੇ. ਐਲਚੇਲੀਅਨ ਨੇ ਇਸ ਮਾਮਲੇ ’ਤੇ ਸੰਪਰਕ ਕਰਨ ਮਗਰੋਂ ਇਨ੍ਹਾਂ ਸਬੰਧੀ ਸਾਰੀ ਜਾਣਕਾਰੀ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਜਾਂਚ ਏਜੰਸੀਆਂ ਹੀ ਇਨ੍ਹਾਂ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ : AG ਦੇ ਦਫ਼ਤਰ ’ਚ ਨਿਯੁਕਤੀਆਂ ਨੂੰ ਲੈ ਕੇ ਅਕਾਲੀ ਦਲ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

Manoj

This news is Content Editor Manoj