ਹੋਲੇ-ਮਹੱਲੇ ਦੌਰਾਨ ਟਲੀ ਵੱਡੀ ਵਾਰਦਾਤ, ਹਥਿਆਰਾਂ ਸਣੇ ਦੋ ਨੌਜਵਾਨ ਕੀਤੇ ਗ੍ਰਿਫ਼ਤਾਰ
Wednesday, Mar 12, 2025 - 07:18 PM (IST)

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)-ਹੋਲੇ-ਮਹੱਲੇ ਦੌਰਾਨ ਜਿੱਥੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤ ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਂਦੀ ਹੈ, ਉੱਥੇ ਹੀ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ, ਉਸ ਤਹਿਤ ਪੁਲਸ ਵੱਲੋਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਅੱਜ ਜ਼ਿਲ੍ਹਾ ਰੂਪਨਗਰ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਦੋ ਨੌਜਵਾਨਾਂ ਨੂੰ ਨਾਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ! 2 ਦਿਨ ਪਵੇਗਾ ਭਾਰੀ ਮੀਂਹ
ਦੱਸ ਦਈਏ ਜ਼ਿਲ੍ਹਾ ਰੂਪਨਗਰ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਉੱਪ ਪੁਲਸ ਕਪਤਾਨ ਅਜੇ ਸਿੰਘ ਡੀ. ਐੱਸ. ਪੀ. ਅਨੰਦਪੁਰ ਸਾਹਿਬ ਡਿਵੀਜ਼ਨ ਦੇ ਐੱਸ. ਐੱਚ. ਓ. ਜਤਿਨ ਕਪੂਰ ਮੁੱਖ ਅਫ਼ਸਰ ਥਾਣਾ ਕੀਰਤਪੁਰ ਸਾਹਿਬ ਦੀ ਨਿਗਰਾਨੀ ਹੇਠ ਭੜਤਗੜ੍ਹ ਚੌਂਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਵੱਲੋਂ ਦੋ ਨੌਜਵਾਨਾਂ ਨੂੰ ਇਕ ਦੇਸੀ ਪਿਸਟਲ ਕਾਰ ਤੋਂ ਅਤੇ ਇਕ ਦੇਸੀ ਕੱਟੇ ਸਮੇਤ ਕਾਬੂ ਕੀਤਾ ਗਿਆ ਹੈ। ਉਕਤ ਨੌਜਵਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ।
ਦੋਸ਼ੀਆਂ ਦੀ ਪਛਾਣ ਭੁਪਿੰਦਰ ਸਿੰਘ ਥਾਣਾ ਸ੍ਰੀ ਅਨੰਦਪੁਰ ਸਾਹਿਬ ਅਤੇ ਸ਼ਹਿਬਾਜ ਸਿੰਘ ਥਾਣਾ ਸ੍ਰੀ ਕੀਰਤਪੁਰ ਸਾਹਿਬ ਨੂੰ ਕਾਬੂ ਕਰਕੇ ਅਸਲਾ ਐਕਟ ਅਧੀਨ ਥਾਣਾ ਕੀਰਤਪੁਰ ਸਾਹਿਬ ਵਿਚ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੱਸ ਦਈਏ ਕਿ ਹੋਲੇ-ਮਹੱਲੇ ਦੌਰਾਨ ਮਾੜੇ ਅਨਸਰਾਂ ਕੋਲੋਂ ਮੌਕੇ 'ਤੇ ਹਥਿਆਰ ਬਰਾਮਦ ਕਰਨਾ ਕਰਕੇ ਪੁਲਸ ਨੂੰ ਵੱਡੀ ਕਾਮਯਾਬੀ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਭਾਜਪਾ ਆਗੂ 'ਤੇ ਦਿਨ-ਦਿਹਾੜੇ ਚਲਾ ਦਿੱਤੀਆਂ ਗੋਲ਼ੀਆਂ, ਮੰਜ਼ਰ ਵੇਖ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e