ਸੜਕ ਹਾਦਸੇ ਨੇ ਨਿਗਲੇ ਮਾਪਿਆਂ ਦੇ ਗੱਭਰੂ ਪੁੱਤ, ਧਾਰਮਿਕ ਸਥਾਨ 'ਤੇ ਜਾ ਰਹੇ ਕਪੂਰਥਲਾ ਦੇ 2 ਨੌਜਵਾਨਾਂ ਦੀ ਮੌਤ
Thursday, Nov 10, 2022 - 05:55 PM (IST)
![](https://static.jagbani.com/multimedia/2022_11image_17_55_24749134519.jpg)
ਕਪੂਰਥਲਾ (ਵਿਪਨ)- ਮੋਟਰਸਾਈਕਲ 'ਤੇ ਸਵਾਰ ਹੋ ਕੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਕਪੂਰਥਲਾ ਵਾਸੀ ਦੋ ਨੌਜਵਾਨਾਂ ਦੀ ਪਿੰਡ ਟੁੱਟਾਂ ਤੇ ਜਹਾਂਗੀਰ ਦੇ ਵਿਚਕਾਰ ਏਪੈਕਸ ਸਕੂਲ ਨੇੜੇ ਕਾਰ ਨਾਲ ਟਕਰਾਉਣ ਕਾਰਨ ਸੜਕ ਹਾਦਸੇ ਵਿਚ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਗਰ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ੇਰਗੜ੍ਹ ਮੁਹੱਲਾ ਅਤੇ ਰਾਹੁਲ ਪੁੱਤਰ ਸੁਭਾਸ਼ ਚੰਦਰ ਵਾਸੀ ਜੱਟਪੁਰਾ ਅੱਜ ਸਵੇਰੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਕੋਦਰ ਵਿਖੇ ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਸਨ। ਇਸੇ ਦੌਰਾਨ ਜਦੋਂ ਉਹ ਪਿੰਡ ਟੁੱਟਾਂ ਅਤੇ ਜਹਾਂਗੀਰ ਦੇ ਵਿਚਕਾਰ ਏਪੈਕਸ ਸਕੂਲ ਨੇੜੇ ਪਹੁੰਚੇ ਤਾਂ ਦੂਜੇ ਪਾਸੇ ਤੋਂ ਆ ਰਹੀ ਕਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ।
ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ, ਕੈਪਟਨ ਤੇ ਰਾਜਾ ਵੜਿੰਗ ਨੇ ਕੱਢੀ ਮਾਨ ਸਰਕਾਰ ’ਤੇ ਭੜਾਸ
ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿਚ ਕਪੂਰਥਲਾ ਵਾਸੀ ਸਾਗਰ ਅਤੇ ਰਾਹੁਲ ਦੋਵਾਂ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਹੀ ਉਨ੍ਹਾਂ ਦੇ ਪਰਿਵਾਰ ਅਤੇ ਇਲਾਕੇ ਵਿਚ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।