ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
Wednesday, Oct 14, 2026 - 07:05 PM (IST)
ਫਤਿਹਗੜ੍ਹ ਚੂੜੀਆਂ (ਸਾਰੰਗਲ, ਬਿਕਰਮਜੀਤ)-ਫਤਿਹਗੜ੍ਹ ਚੂੜੀਆਂ-ਅਜਨਾਲਾ ਰੋਡ ’ਤੇ ਅੱਜ ਸ਼ਾਮ ਕਾਨਵੈਂਟ ਸਕੂਲ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਮੋਟਰਸਾਈਕਲਾਂ 'ਤੇ ਸਵਾਰ ਨੌਜਵਾਨ ਵੱਖ-ਵੱਖ ਦਿਸ਼ਾਵਾਂ ਤੋਂ ਆ ਰਹੇ ਸਨ। ਇਕ ਮੋਟਰਸਾਈਕਲ ਫਤਿਹਗੜ੍ਹ ਚੂੜੀਆਂ ਵੱਲੋਂ ਅਤੇ ਦੂਜਾ ਅਜਨਾਲਾ ਵਾਲੇ ਪਾਸਿਓਂ ਆ ਰਿਹਾ ਸੀ। ਜਦੋਂ ਦੋਵੇਂ ਮੋਟਰਸਾਈਕਲ ਕਾਨਵੈਂਟ ਸਕੂਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਆਪਸ ’ਚ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ’ਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ, ਜਦਕਿ ਇਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ
ਮ੍ਰਿਤਕਾਂ ਦੀ ਪਛਾਣ ਰਮਨਦੀਪ ਸਿੰਘ (22) ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਠੱਠਾ ਅਤੇ ਡੇਵਿਡ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਪਿੰਡ ਲੋਧੀਨੰਗਲ ਵਜੋਂ ਹੋਈ ਹੈ। ਹਾਦਸੇ ’ਚ ਸਤਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਠੱਠਾ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਤਿਹਗੜ੍ਹ ਚੂੜੀਆਂ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਮੇਤ ਔਰਤ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
