ਹੋਲਾ-ਮਹੱਲਾ ਵੇਖਣ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੋਈ ਦਰਦਨਾਕ ਮੌਤ

Monday, Mar 25, 2024 - 01:47 PM (IST)

ਹੋਲਾ-ਮਹੱਲਾ ਵੇਖਣ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੋਈ ਦਰਦਨਾਕ ਮੌਤ

ਬੁਢਲਾਡਾ  (ਬਾਂਸਲ)-ਬੁਢਲਾਡਾ ਸਥਾਨਕ ਸ਼ਹਿਰ ਦੇ ਹੋਲੇ-ਮਹੱਲੇ 'ਤੇ ਮੋਟਰ ਸਾਈਕਲਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਅਚਾਨਕ ਚੀਮਾਂ ਮੰਡੀ ਨਜ਼ਦੀਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਜਾਣ ਕਾਰਨ ਮੌਤ ਹੋ ਗਈ।  ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਾਸ਼ਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੁਢਲਾਡਾ ਹਲਕੇ ਨਾਲ ਸੰਬੰਧਤ 6 ਨੌਜਵਾਨ ਮੋਟਰਸਾਈਕਲਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸਨ ਤਾਂ ਚੀਮਾਂ ਮੰਡੀ ਨੇੜੇ ਟਰੈਕਟਰ-ਟਰਾਲੀ ਨਾਲ ਅਚਾਨਕ ਟੱਕਰ ਹੋ ਜਾਣ ਕਾਰਨ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਹੋਲੇ-ਮਹੱਲੇ ਦੀਆਂ ਲੱਗੀਆਂ ਰੌਣਕਾਂ, ਲੱਖਾਂ ਦੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ

ਮ੍ਰਿਤਕ ਨੌਜਾਵਨ ਗੋਪਾਲ ਸਿੰਘ (22 ਸਾਲਾ) ਪੁੱਤਰ ਨੱਥਾ ਸਿੰਘ ਬੁਢਲਾਡਾ ਅਤੇ ਅਕਾਸ਼ਦੀਪ (19 ਸਾਲ) ਪੁੱਤਰ ਦਰਸ਼ਨ ਸਿੰਘ ਪਿੰਡ ਬਰ੍ਹੇ ਦੇ ਰਹਿਣ ਵਾਲੇ ਸਨ। ਦੋਹਾਂ ਨੂੰ ਥਾਣਾ ਚੀਮਾਂ ਦੀ ਪੁਲਸ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ ਲਿਜਾਇਆ ਗਿਆ। ਥਾਣਾ ਚੀਮਾਂ ਪੁਲਸ ਵੱਲੋਂ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਤਿਉਹਾਰ ਵਾਲੇ ਦਿਨ ਇਸ ਤਰ੍ਹਾਂ ਸਮਾਜਸੇਵੀ ਨੌਜਵਾਨਾਂ ਦਾ ਚਲੇ ਜਾਣਾ ਬਹੁਤ ਮੰਦਭਾਗੀ ਘਟਨਾ ਹੈ, ਜਿਸ ਕਾਰਨ ਸ਼ਹਿਰ ਵਿੱਚ ਸੋਗ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ: ਗੁਜਰਾਤ 'ਚ ਪੰਜਾਬ ਦੇ ਨੌਜਵਾਨਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਨਹਿਰ 'ਚ ਪਲਟੀ ਕੰਬਾਇਨ, 3 ਦੀ ਮੌਤ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News