ਸੜਕ ਹਾਦਸੇ ਨੇ ਬੁਝਾ ਦਿੱਤੇ ਦੋ ਘਰਾਂ ਦੇ ਚਿਰਾਗ,  2 ਨੌਜਵਾਨਾਂ ਨੂੰ ਹੋਈ ਭਿਆਨਕ ਮੌਤ

Sunday, Jul 28, 2024 - 07:09 PM (IST)

ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ-ਚੰਡੀਗੜ੍ਹ ਹਾਈਵੇਅ ’ਤੇ ਸੁਖਰਾਮਪੁਰ ਟੱਪਰੀਆਂ ਮੋੜ ਲਾਗੇ ਟੈਂਕਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ। ਪੁਲਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰੱਖਵਾ ਦਿੱਤਾ ਗਿਆ। ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਪਵਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ 7 ਵਜੇ ਦੇ ਕਰੀਬ ਰੂਪਨਗਰ-ਚੰਡੀਗੜ੍ਹ ਹਾਈਵੇਅ ’ਤੇ ਸੁਖਰਾਮਪੁਰ ਟੱਪਰੀਆਂ ਮੋੜ ਨੇੜੇ ਟੈਂਕਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ।

ਇਹ ਵੀ ਪੜ੍ਹੋ- ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਪੁਲਸ ਨੇ ਪੂਰੇ ਸੂਬੇ 'ਚ ਲਾਈ ਇਹ ਪਾਬੰਦੀ

ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਚੰਡੀਗੜ੍ਹ ਵੱਲ ਤੋਂ ਰੂਪਨਗਰ ਸਾਈਡ ਨੂੰ ਆ ਰਹੇ ਸੀ ਕਿ ਪਿੱਛੋਂ ਆ ਰਹੇ ਟੈਂਕਰ ਦੀ ਲਪੇਟ ਵਿਚ ਆਉਣ ਕਾਰਨ ਇਨ੍ਹਾਂ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਿਸ ਵਿਚ ਮੋਟਰਸਾਈਕਲ ਚਕਨਾਚੂਰ ਹੋ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਮ੍ਰਿਤਕਾਂ ’ਚੋਂ ਇਕ ਨੌਜਵਾਨ ਦੀ ਪਛਾਣ ਆਨੰਦ ਘਨੌਜੀਆ ਪੁੱਤਰ ਸੁਰੇਸ਼ ਕਨੌਜੀਆ ਵਾਸੀ ਅਲੀ ਵਿਹਾਰ, ਸਰਿਤਾ ਵਿਹਾਰ ਦੱਖਣੀ ਦਿੱਲੀ ਵਜੋਂ ਹੋਈ ਜਦਕਿ ਦੂਜੇ ਨੌਜਵਾਨ ਦੀ ਸ਼ਨਾਖਤ ਨਹੀਂ ਸੀ ਹੋ ਸਕੀ। ਹਾਦਸੇ ਦੇ ਤੁਰੰਤ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਪੁਲਸ ਵੱਲੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰੱਖਵਾ ਦਿੱਤਾ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਦੂਜੇ ਪਾਸੇ ਟੈਂਕਰ ਚਾਲਕ ਟੈਂਕਰ ਸਮੇਤ ਮੌਕੇ ਤੋਂ ਫਰਾਰ ਹੋਇਆ ਦੱਸਿਆ ਗਿਆ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News