ਦਸੂਹਾ ''ਚ ਟਰੈਕਟਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਦੋ ਘਰਾਂ ਦੇ ਬੁੱਝੇ ਚਿਰਾਗ

Saturday, Oct 05, 2024 - 05:29 PM (IST)

ਦਸੂਹਾ (ਝਾਵਰ)-ਟਰੈਕਟਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ੰਕਰ ਸਿੰਘ ਪੁੱਤਰ ਰਾਮ ਸਰੂਪ ਵਾਸੀ ਸੰਤਪੁਰ ਗੋਰਸੀਆਂ ਨੇ ਦੱਸਿਆ ਕਿ ਉਹ ਆਪਣੇ ਭਰਾ ਦੀ ਦਵਾਈ ਲੈਣ ਲਈ ਦਸੂਹਾ ਦੇ ਸਰਕਾਰੀ ਹਸਪਤਾਲ ’ਚ ਆਇਆ ਹੋਇਆ ਸੀ।

ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਗੂੰਜੇ ਵੈਣ, ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ, ਦੋਹਾਂ ਦਾ ਰੱਖਿਆ ਸੀ ਵਿਆਹ

ਸ਼ੰਕਰ ਸਿੰਘ ਨੇ ਅੱਗੇ ਦੱਸਿਆ ਕਿ ਮੇਰਾ ਲੜਕਾ ਰੋਹਿਤ ਆਪਣੇ ਦੋਸਤ ਨਿਰੰਜਨ ਰਵਿਦਾਸ ਨਾਲ ਮੋਟਰਸਾਈਕਲ ’ਤੇ ਉੱਥੇ ਆਇਆ ਅਤੇ ਵਾਪਸ ਮੋਟਰਸਾਈਕਲ ’ਤੇ ਸਾਡੇ ਤੋਂ ਅੱਗੇ ਆਪਣੇ ਪਿੰਡ ਜਾ ਰਿਹਾ ਸੀ। ਜਦੋਂ ਉਹ ਪਿੰਡ ਪੰਡੋਰੀ ਅਰਾਈਆਂ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇਕ ਸਵਰਾਜ ਟਰੈਕਟਰ ਦੇ ਪਿੱਛੋਂ ਆ ਰਹੀ ਟਰੈਕਟਰ ਡੰਪਿੰਗ ਮਸ਼ੀਨ ਨਾਲ ਟੱਕਰ ਹੋ ਗਈ ਅਤੇ ਸੜਕ ’ਤੇ ਜਾ ਡਿੱਗਾ। ਜਿਸ ਦੇ ਉਪਰੋਂ ਕੋਈ ਅਣਪਛਾਤਾ ਵਾਹਨ ਲੰਘ ਗਿਆ, ਜਿਸ ਨਾਲ ਮੇਰੇ ਲੜਕੇ ਰੋਹਿਤ ਅਤੇ ਉਸ ਦੇ ਪਿੱਛੇ ਬੈਠੇ ਨਿਰੰਜਨ ਰਵਿਦਾਸ ਦੀ ਵੀ ਸਿਰ ’ਚ ਗੰਭੀਰ ਸੱਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਰੋਹਿਤ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 2 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ, ਹੱਥੀਂ ਪੁੱਤ ਦੀਆਂ ਅੰਤਿਮ ਰਸਮਾਂ ਤਕ ਨਹੀਂ ਕਰ ਸਕੇ ਮਾਪੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News