ਕਪੂਰਥਲਾ ’ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ’ਚ ਵਿਛਾਏ ਸੱਥਰ, ਦੋ ਦੋਸਤਾਂ ਦੀ ਦਰਦਨਾਕ ਮੌਤ

Saturday, Oct 29, 2022 - 06:30 PM (IST)

ਕਪੂਰਥਲਾ (ਚੰਦਰ, ਓਬਰਾਏ)— ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਪੈਂਦੇ ਪਿੰਡ ਬਰਿੰਦਰਪੁਰ ਨੇੜੇ ਟਰੈਕਟਰ ਏਜੰਸੀ ਦੇ ਬਾਹਰ ਬੁਲੇਟ ਮੋਟਰਸਾਈਕਲ ਅਤੇ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਦੋਸਤਾਂ ਦੀ ਦਰਦਨਾਕ ਮੌਤ ਹੋ ਗਈ। ਪੁਲਸ ਨੇ ਮਿ੍ਰਤਕ ਨੌਜਵਾਨ ਦੇ ਭਰਾ ਦੇ ਬਿਆਨਾਂ ’ਤੇ ਦੋਸ਼ੀ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। 

PunjabKesari

ਪੁਲਸ ਨੂੰ ਦਿੱਤੇ ਬਿਆਨ ’ਚ ਹਰਮਨਜੋਤ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਗਲਜ਼ਾਰ ਨਗਰ ਪਿੰਡ ਢੁੱਡੀਆਂਵਾਲ ਨੇ ਥਾਣਾ ਕੋਤਵਾਲੀ ਪੁਲਸ ਨੂੰ ਸ਼ਿਕਾਇਤ ’ਚ ਦੱਸਿਆ ਕਿ ਉਹ ਦੋ ਭਰਾ ਹਨ। ਛੋਟਾ ਭਰਾ ਪ੍ਰਭਜੋਤ ਸਿੰਘ ਕਪੂਰਥਲਾ ਪੁਰਾਣੀ ਤਹਿਸੀਲ ਦੇ ਸਾਹਮਣੇ ਸੰਗਮ ਮਾਰਕਿਟ ’ਚ ਮੋਬਾਇਲ ਦੀ ਦੁਕਾਨ ’ਤੇ ਕੰਮ ਕਰਦਾ ਸੀ। ਉਸ ਦਾ ਭਰਾ ਰੋਜ਼ਾਨਾ ਵਾਂਗ ਬੀਤੇ ਦਿਨ ਕੰਮ ਕਰਨ ਲਈ ਦੁਕਾਨ ’ਤੇ ਆਇਆ ਸੀ। ਉਹ ਵੀ ਸ਼ਾਮ ਕਰੀਬ ਸਾਢੇ 7 ਵਜੇ ਆਪਣੇ ਮੋਟਰਸਾਈਕਲ ’ਤੇ ਸ਼ਹਿਰ ਆਇਆ ਹੋਇਆ ਸੀ ਅਤੇ ਆਪਣੇ ਭਰਾ ਦੇ ਕੋਲ ਦੁਕਾਨ ’ਤੇ ਚਲਾ ਗਿਆ। ਇਥੇ ਉਸ ਦੇ ਪਿੰਡ ਦਾ ਨੌਜਵਾਨ ਗੁਰਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਢੁੱਡੀਆਂਵਾਲ ਆਪਣੇ ਮੋਟਰਸਾਈਕਲ ’ਤੇ ਉਸ ਦੇ ਭਰਾ ਕੋਲ ਆਇਆ ਹੋਇਆ ਸੀ।

ਇਹ ਵੀ ਪੜ੍ਹੋ: ਮੁੜ ਹੋ ਸਕਦੈ ਦੇਸ਼ 'ਚ ਵੱਡਾ ਕਿਸਾਨ ਅੰਦੋਲਨ, ਜਲੰਧਰ ਪੁੱਜੇ ਰਾਕੇਸ਼ ਟਿਕੈਤ ਨੇ ਦਿੱਤੇ ਸੰਕੇਤ

PunjabKesari

ਉਸ ਨੇ ਆਪਣੇ ਭਰਾ ਨੂੰ ਕਿਹਾ ਕਿ ਉਹ ਦੋਵੇਂ ਆਪਣੇ ਬੁਲੇਟ ਮੋਟਰਸਾਈਕਲ ’ਤੇ ਆਉਣ ਮੈਂ ਉਨ੍ਹਾਂ ਦਾ ਥਾਣਾ ਸਦਰ ਕੋਲ ਇੰਤਜ਼ਾਰ ਕਰਾਂਗਾ। 7.40 ਦੇ ਕਰੀਬ ਉਸ ਦਾ ਭਰਾ ਪ੍ਰਭਜੋਤ ਸਿੰਘ  ਦੋਸਤ ਗੁਰਜੀਤ ਨਾਲ ਬੁਲੇਟ ਮੋਟਰਸਾਈਕਲ ’ਤੇ ਆ ਗਿਆ। ਮੋਟਰਸਾਈਕਲ ਉਸ ਦਾ ਭਰਾ ਚਲਾ ਰਿਹਾ ਸੀ ਜਦਕਿ ਗੁਰਜੀਤ ਪਿੱਛੇ ਬੈਠਾ ਸੀ। ਜਦੋਂ ਉਹ ਪਿੰਡ ਬਰਿੰਦਰਪੁਰ ਨੇੜੇ ਫਰਮਟ੍ਰੈਕ ਏਜੰਸੀ ਕੋਲ ਪਹੁੰਚੇ ਤਾਂ ਆਰ. ਸੀ. ਐੱਫ਼. ਵੱਲੋਂ ਤੇਜ਼ ਰਫ਼ਤਾਰ ਕਾਰ ਟਰੱਕ ਨੂੰ ਓਵਰਟੇਕ ਕਰਦੇ ਹੋਏ ਆਈ ਅਤੇ ਗਲਤ ਸਾਈਡ ਆ ਕੇ ਬੁਲੇਟ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਭਰਾ ਅਤੇ ਗੁਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਜਦਕਿ ਕਾਰ ਸੜਕ ਕੰਢੇ ਇਕ ਦਰੱਖ਼ਤ ਨਾਲ ਜਾ ਟਕਰਾਈ। 

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਜਲੰਧਰ ਦੇ ਪਿੰਡ ਗਾਖਲ ਦਾ ਨਿਕਲਿਆ ਕੈਨੇਡਾ ’ਚ ਹੋਏ 200 ਕਰੋੜ ਦੇ ਡਰੱਗ ਰੈਕੇਟ ਦਾ ਮਾਸਟਰਮਾਈਂਡ

PunjabKesari

ਹਰਮਨਜੋਤ ਸਿੰਘ ਨੇ ਅੱਗੇ ਦੱਸਿਆ ਕਿ ਉਸ ਨੇ ਤੁਰੰਤ ਰਾਹਗੀਰਾਂ ਦੀ ਮਦਦ ਨਾਲ 108 ਐਂਬੂਲੈਂਸ ਦੇ ਜ਼ਰੀਏ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ। ਇਥੇ ਡਾਕਟਰ ਨੇ ਉਸ ਦੇ ਭਰਾ ਪ੍ਰਭਜੋਤ ਨੂੰ ਮਿ੍ਰਤਕ ਐਲਾਨ ਦਿੱਤਾ ਜਦਕਿ ਗੁਰਜੀਤ ਸਿੰਘ ਦੀ ਹਾਲਤ ਚਿੰਤਾਜਨਕ ਦੱਸੀ ਅਤੇ ਉਸ ਨੂੰ ਜਲੰਧਰ ਦੇ ਹਸਪਤਾਲ ’ਚ ਰੈਫ਼ਰ ਕੀਤਾ ਗਿਆ, ਜਿੱਥੇ ਗੁਰਜੀਤ ਸਿੰਘ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ। 

PunjabKesari

ਇਧਰ ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਿ੍ਰਤਕ ਪ੍ਰਭਜੋਤ ਸਿੰਘ ਦੇ ਭਰਾ ਦੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਦੋਸ਼ੀ ਕਾਰ ਚਾਲਕ ਖ਼ਿਲਾਫ਼ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਪਰ ਅਜੇ ਤੱਕ ਉਸ ਦੀ ਗਿ੍ਰਫ਼ਤਾਰੀ ਨਹੀਂ ਹੋ ਸਕੀ ਹੈ। ਹਾਦਸੇ ਦੌਰਾਨ ਹਰਮਨਜੋਤ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਵੀ ਹਸਪਤਾਲ ’ਚ ਦਾਖ਼ਲ ਹੈ। ਇਧਰ ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਦੇ ਹਵਾਲੇ ਕਰ ਦਿੱਤੀਆਂ ਹਨ। 

ਇਹ ਵੀ ਪੜ੍ਹੋ: ਜਲੰਧਰ: 6 ਮਹੀਨਿਆਂ ਦੀ ਬੱਚੀ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪਿਓ ਨੇ ਰੇਪ ਕਰ ਦਿੱਤੀ ਸੀ ਬੇਰਹਿਮ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News