ਨੂਰਪੁਰਬੇਦੀ ''ਚ ਵਾਪਰੇ ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਜੀਜੇ-ਸਾਲੇ ਦੀ ਹੋਈ ਦਰਦਨਾਕ ਮੌਤ

09/29/2023 6:39:59 PM

ਨੂਰਪੁਰਬੇਦੀ (ਭੰਡਾਰੀ)- ਨੂਰਪੁਰਬੇਦੀ-ਬੁੰਗਾ ਸਾਹਿਬ ਮੁੱਖ ਮਾਰਗ ’ਤੇ ਪੈਂਦੇ ਪਿੰਡ ਬੜਵਾ ਦੇ ਬੱਸ ਸਟੈਂਡ ਨੇੜੇ ਸੜਕ ਕਿਨਾਰੇ ਡਿੱਗੇ ਇਕ ਦਰੱਖ਼ਤ ਨਾਲ ਮੋਟਰਸਾਈਕਲ ਦੇ ਟਕਰਾਉਣ ’ਤੇ ਉਸ ’ਤੇ ਸਵਾਰ 18 ਅਤੇ 19 ਸਾਲ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਸ ’ਚ ਜੀਜੇ ਅਤੇ ਸਾਲੇ ਦਾ ਰਿਸ਼ਤਾ ਸੀ ਅਤੇ ਉਹ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਸਨ। ਰਾਤ ਕਰੀਬ 12 ਵਜੇ ਵਾਪਰੇ ਇਸ ਹਾਦਸੇ ਦੌਰਾਨ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦਕਿ ਮੋਟਰਸਾਈਕਲ ਸਵਾਰ ਉਸ ਦੇ ਨੌਜਵਾਨ ਸਾਲੇ ਦੀ ਹਸਪਤਾਲ ਵਿਖੇ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।

ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਮ੍ਰਿਤਕ ਮੋਟਰਸਾਈਕਲ ਚਾਲਕ ਨਦੀਮ (19) ਪੁੱਤਰ ਸਫੂਰ ਮੁਹੰਮਦ ਦੇ ਭਰਾ ਨੰਨਾ ਨੇ ਦੱਸਿਆ ਕਿ ਉਹ 6 ਭਰਾ ਹਨ ਅਤੇ ਬੀਤੀ ਰਾਤ ਉਹ ਦਿੱਲੀ ਭੇਜਣ ਲਈ ਆਪਣੇ ਇਕ ਛੋਟੇ ਭਰਾ ਨੂੰ ਸ੍ਰੀ ਕੀਰਤਪੁਰ ਸਾਹਿਬ ਰੇਲਵੇ ਸਟੇਸ਼ਨ ’ਤੇ ਛੱਡਣ ਗਏ ਹੋਏ ਸਨ। ਵਾਪਸੀ ਸਮੇਂ ਉਸ ਦਾ ਦੂਜਾ ਭਰਾ ਨਦੀਮ ਆਪਣੇ ਸਾਲੇ ਅਮੀਰ (18) ਪੁੱਤਰ ਜਾਫੁਰ ਹੁਸੈਨ ਨਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਨੂਰਪੁਰਬੇਦੀ ਵਿਖੇ ਆਪਣੇ ਘਰ ਪਰਤ ਰਹੇ ਸਨ ਜਦਕਿ ਮੈਂ ਅਤੇ ਇਕ ਹੋਰ ਆਪਣੇ ਮੋਟਰਸਾਈਕਲ ’ਤੇ ਉਸ ਦੇ ਪਿੱਛੇ ਆ ਰਹੇ ਸਨ।

ਇਹ ਵੀ ਪੜ੍ਹੋ: ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੰਦਿਰ ਹੋਏ ਨਤਮਸਤਕ

ਇਸ ਦੌਰਾਨ ਜਦੋਂ ਉਹ ਪਿੰਡ ਬੜਵਾ ਦੇ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਸੜਕ ’ਚ ਡਿੱਗੇ ਕਿੱਕਰ ਦੇ ਦਰੱਖ਼ਤ ਨਾਲ ਉਨ੍ਹਾਂ ਦਾ ਮੋਟਰਸਾਈਕਲ ਟਕਰਾ ਗਿਆ, ਜਿਸ ’ਤੇ ਮੋਟਰਸਾਈਕਲ ਚਲਾ ਰਹੇ ਉਸ ਦੇ ਭਰਾ ਨਦੀਮ ਦੀ ਗੰਭੀਰ ਜ਼ਖ਼ਮੀ ਹੋਣ ’ਤੇ ਮੌਕੇ ਪਰ ਹੀ ਮੌਤ ਹੋ ਗਈ ਜਦਕਿ ਗੰਭੀਰ ਜ਼ਖ਼ਮੀ ਹੋਏ ਉਸ ਦੇ ਸਾਲੇ ਅਮੀਰ ਨੂੰ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਲਿਜਾਇਆ ਗਿਆ। ਉਸ ਨੇ ਵੀ ਰਸਤੇ ’ਚ ਹੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਦਿੱਤਾ। ਏ. ਐੱਸ. ਆਈ. ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ ਅਤੇ ਮ੍ਰਿਤਕ ਨਦੀਮ ਅਤੇ ਅਮੀਰ ਨਿਵਾਸੀ ਪਿੰਡ ਹਜੀਆਪੁਰ, ਥਾਣਾ ਬਾਰਾਤਰੀ, ਜ਼ਿਲ੍ਹਾ ਬਰੇਲੀ, ਉਤਰ ਪ੍ਰਦੇਸ਼ ਹਾਲ ਨਿਵਾਸੀ ਨੂਰਪੁਰਬੇਦੀ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News