ਨਵੇਂ ਸਾਲ ਮੌਕੇ ਦੋ ਘਰਾਂ 'ਚ ਵਿਛੇ ਸੱਥਰ, ਜਲੰਧਰ ਵਿਖੇ ਵਾਪਰੇ ਰੂਹ ਕੰਬਾਊ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

01/01/2023 6:49:03 PM

ਜਲੰਧਰ (ਰਾਜੇਸ਼ ਸੂਰੀ)- ਨਵੇਂ ਸਾਲ ਵਾਲੇ ਦਿਨ ਜਲੰਧਰ ਵਿਖੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੀ ਕਾਰ ਬੇਕਾਬੂ ਹੋ ਕੇ ਡਵਾਇਡਰ ਨਾਲ ਜਾ ਟਕਰਾਈ ਅਤੇ ਪਠਾਨਕੋਟ ਵੱਲ ਜਾ ਰਹੇ ਟਰੱਕ ਵਿੱਚ ਵੱਜੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਤੇ ਉਤੇ ਹੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

PunjabKesari

ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ ਚਾਰ ਮੁੰਡੇ ਅਤੇ ਇਕ ਕੁੜੀ ਸਵਾਰ ਸੀ। ਮੁੰਡੇ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਕੁੜੀ ਪਠਾਨਕੋਟ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਇਹ ਹਾਦਸਾ ਜਲੰਧਰ ਦੇ ਬਿਆਸ ਪਿੰਡ ਜੰਮੂ-ਜਲੰਧਰ ਕੌਮੀ ਸ਼ਾਹ ਮਾਰਗ 'ਤੇ ਵਾਪਰਿਆ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਦੋਵੇਂ ਮੁੰਡਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਜਦਕਿ ਜ਼ਖ਼ਮੀਆਂ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। 

ਇਹ ਵੀ ਪੜ੍ਹੋ : ਜਲੰਧਰ ਵਿਖੇ PAP ਚੌਂਕ 'ਚ ਲੱਗਾ ਧਰਨਾ, ਰੂਟ ਡਾਇਵਰਜ਼ਨ ਦੇ ਬਾਵਜੂਦ ਲੱਗਿਆ ਲੰਬਾ ਜਾਮ

PunjabKesari

ਇਹ ਵੀ ਪੜ੍ਹੋ : ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕਪੂਰਥਲਾ ਵਿਖੇ 3 ਭੈਣਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News