ਨੂਰਪੁਰਬੇਦੀ: ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ, ਮਾਪਿਆਂ ਦੇ ਇਕਲੌਤੇ ਪੁੱਤ ਸਣੇ 2 ਨੌਜਵਾਨਾਂ ਦੀ ਮੌਤ

Thursday, Jul 13, 2023 - 06:42 PM (IST)

ਨੂਰਪੁਰਬੇਦੀ: ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ, ਮਾਪਿਆਂ ਦੇ ਇਕਲੌਤੇ ਪੁੱਤ ਸਣੇ 2 ਨੌਜਵਾਨਾਂ ਦੀ ਮੌਤ

ਨੂਰਪੁਰਬੇਦੀ (ਭੰਡਾਰੀ)-ਬੀਤੀ ਸ਼ਾਮ ਨੂਰਪੁਰਬੇਦੀ-ਬੁੰਗਾ ਸਾਹਿਬ ਮਾਰਗ ’ਤੇ ਪਿੰਡ ਮੂਸਾਪੁਰ ਲਾਗੇ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ’ਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ’ਚ 2 ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਇਕ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੂਰਪੁਰਬੇਦੀ-ਬੁੰਗਾ ਸਾਹਿਬ ਮਾਰਗ ’ਤੇ ਪੈਂਦੇ ਪਿੰਡ ਮੂਸਾਪੁਰ ਲਾਗੇ ਬੁੰਗਾ ਸਾਹਿਬ ਵੱਲੋਂ ਆ ਰਹੀ ਇਕ ਬਲੈਰੋ ਕਾਰ ਨਾਲ ਨੂਰਪੁਰਬੇਦੀ ਵੱਲੋਂ ਆ ਰਹੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਚਾਲਕ ਜਸਕਰਨ ਸਿੰਘ (22) ਪੁੱਤਰ ਅਵਤਾਰ ਸਿੰਘ ਨਿਵਾਸੀ ਪਿੰਡ ਚਨੌਲੀ ਜੋਕਿ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਉਸ ਦਾ ਸਾਥੀ ਪ੍ਰਭਜੋਤ ਸਿੰਘ (18) ਪੁੱਤਰ ਤਰਸੇਮ ਲਾਲ ਨਿਵਾਸੀ ਪਿੰਡ ਚਨੌਲੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਉਕਤ ਹਾਦਸੇ ਤੋਂ ਕੁਝ ਦੂਰੀ ’ਤੇ ਵਾਪਰੇ ਇਕ ਹੋਰ ਹਾਦਸੇ ਦੌਰਾਨ ਆਲਟੋ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਜਬਰਦਸਤ ਟੱਕਰ ’ਚ ਪਿੰਡ ਮੀਰਪੁਰ ਦੇ ਮੋਟਰਸਾਈਕਲ ਚਾਲਕ ਹਰਦੀਪ ਸਿੰਘ (35) ਪੁੱਤਰ ਕੇਵਲ ਰਾਮ ਦੀ ਵੀ ਮੌਤ ਹੋ ਗਈ ਜਦਕਿ ਉਸ ਦੇ ਮੋਟਰਸਾਈਕਲ ’ਤੇ ਸਵਾਰ 34 ਸਾਲਾ ਮਹਿੰਦਰ ਸਿੰਘ ਪੁੱਤਰ ਬਲਵੀਰ ਚੰਦ ਨਿਵਾਸੀ ਪਿੰਡ ਬੜਵਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਗੈਂਗਵਾਰ, ਇਕ ਕੈਦੀ ਦਾ ਬੇਰਹਿਮੀ ਨਾਲ ਕਤਲ

ਏ. ਐੱਸ. ਆਈ. ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਹਾਦਸਾ ਸ਼ਾਮੀਂ ਕਰੀਬ 7 ਕੁ ਵਜੇ ਵਾਪਰਿਆ, ਜਿਸ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਪ੍ਰਭਜੋਤ ਸਿੰਘ ਨੂੰ ਮੁੱਢਲੇ ਇਲਾਜ ਉਪਰੰਤ ਅੱਜ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਜਦਕਿ ਦੂਜੇ ਹਾਦਸੇ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਮਹਿੰਦਰ ਸਿੰਘ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਸਿਵਲ ਹਸਪਤਾਲ ਰੂਪਨਗਰ ਤੋਂ ਬਾਅਦ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਬਲੈਰੋ ਗੱਡੀ ਦੇ ਨਾਮਲੂਮ ਚਾਲਕ ਅਤੇ ਆਲਟੋ ਕਾਰ ਦੇ ਚਾਲਕ ਮਦਨ ਲਾਲ ਪੁੱਤਰ ਦੇਵਰਾਜ ਨਿਵਾਸੀ ਪਿੰਡ ਬਸੀ ਖ਼ਿਵਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਦਕਿ ਲਾਸ਼ਾਂ ਨੂੰ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

shivani attri

Content Editor

Related News