ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
Wednesday, Sep 09, 2026 - 03:44 PM (IST)
ਡੇਰਾਬੱਸੀ (ਅਨਿਲ ਸ਼ਰਮਾ)- ਡੇਰਾਬੱਸੀ 'ਚ ਭਾਰੀ ਵਾਹਨਾਂ ਦੀ ਤੇਜ਼ ਰਫ਼ਤਾਰ ਇਕ ਵਾਰ ਫਿਰ ਦੋ ਪਰਿਵਾਰਾਂ ’ਤੇ ਭਾਰੀ ਪਈ। ਪੁਲਸ ਥਾਣੇ ਨੇੜੇ ਦੋ ਦਿਨ ਪਹਿਲਾਂ ਵਾਪਰੇ ਸੜਕ ਹਾਦਸੇ 'ਚ ਇਕ ਤੇਜ਼ ਰਫ਼ਤਾਰ ਟਿੱਪਰ ਨੇ ਬੁਲੇਟ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ।
ਇਲਾਜ ਦੌਰਾਨ 20 ਸਾਲਾ ਸਾਨੀਬ ਦੀਆਂ ਗੰਭੀਰ ਸੱਟਾਂ ਕਾਰਨ ਡਾਕਟਰਾਂ ਨੂੰ ਉਸ ਦੀ ਇਕ ਲੱਤ ਕੱਟਣੀ ਪਈ। ਦੂਜੇ ਜ਼ਖ਼ਮੀ ਨੌਜਵਾਨ ਨੂਰ ਦੀ ਲੱਤ ਦੀ ਹਾਲਤ ਵੀ ਚਿੰਤਾਜਨਕ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਵਾਹਨ ਨੂੰ ਮੌਕੇ ’ਤੇ ਹੀ ਛੱਡ ਕੇ ਫ਼ਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਚਾਲਕ ਦੀ ਪਛਾਣ ਕਰਨ ਦੇ ਨਾਲ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ
ਇਸ ਹਾਦਸੇ ਨੇ ਡੇਰਾਬੱਸੀ 'ਚ ਬੇਕਾਬੂ ਰਫ਼ਤਾਰ ਨਾਲ ਚੱਲ ਰਹੇ ਭਾਰੀ ਵਾਹਨਾਂ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਦੀਆਂ ਸੜਕਾਂ ’ਤੇ ਦਿਨ ਭਰ ਵੱਡੀ ਗਿਣਤੀ ਵਿੱਚ ਟਿੱਪਰ ਤੇਜ਼ ਰਫ਼ਤਾਰ ਨਾਲ ਚੱਲਦੇ ਹਨ। ਕਈ ਵਾਰ ਸ਼ਿਕਾਇਤਾਂ ਅਤੇ ਮੰਗਾਂ ਦੇ ਬਾਵਜੂਦ ਇਨ੍ਹਾਂ ਵਾਹਨਾਂ ਦੀ ਰਫ਼ਤਾਰ ਅਤੇ ਆਵਾਜਾਈ ’ਤੇ ਪ੍ਰਭਾਵਸ਼ਾਲੀ ਕੰਟਰੋਲ ਨਹੀਂ ਹੋ ਸਕਿਆ।
ਦੱਸਿਆ ਜਾਂਦਾ ਹੈ ਕਿ ਨਗਰ ਕੌਂਸਲ ਵੱਲੋਂ ਟਿੱਪਰਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਐੱਸ. ਡੀ. ਐੱਮ. ਪੱਧਰ ’ਤੇ ਵੀ ਮਾਈਨਿੰਗ ਵਿਭਾਗ ਨੂੰ ਭਾਰੀ ਵਾਹਨਾਂ ਲਈ ਸਮਾਂ ਨਿਰਧਾਰਤ ਕਰਨ ਅਤੇ ਰੂਟ ਮੈਪ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿੱਚ ਰੋਸ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਮੁਬਾਰਕਪੁਰ ਰੇਲਵੇ ਅੰਡਰਪਾਸ ਨੂੰ ਭਾਰੀ ਵਾਹਨਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਇਨ੍ਹਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਸੀ ਪਰ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਲੰਮੇ ਸਮੇਂ ਤੋਂ ਇਨ੍ਹਾਂ ਹੁਕਮਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਨਹੀਂ ਹੋ ਰਹੀ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟਿੱਪਰਾਂ ਦੀ ਰਫ਼ਤਾਰ ’ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ ਅਤੇ ਨਿਰਧਾਰਤ ਰੂਟ ਤੇ ਸਮੇਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਦਰਦਨਾਕ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
