ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੜ ਵਾਪਰੀ ਮੰਦਭਾਗੀ ਘਟਨਾ, ਹੋਲੇ-ਮਹੱਲੇ 'ਤੇ ਗਏ ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ

Wednesday, Mar 08, 2023 - 06:30 PM (IST)

ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੜ ਵਾਪਰੀ ਮੰਦਭਾਗੀ ਘਟਨਾ, ਹੋਲੇ-ਮਹੱਲੇ 'ਤੇ ਗਏ ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ

ਕਪੂਰਥਲਾ/ਅਨੰਦਪੁਰ ਸਾਹਿਬ (ਓਬਰਾਏ)- ਹੋਲੇ-ਮਹੱਲੇ ਮੌਕੇ ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਗਏ ਦੋ ਨੌਜਵਾਨਾਂ ਦੀ ਦਰਿਆ ਵਿਚ ਡੁੱਬ ਗਏ। ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਵੱਲੋਂ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਮਪੁਰਾ ਕਪੂਰਥਲਾ ਅਤੇ ਬੀਰ ਸਿੰਘ ਸਿਮਰਨ ਪੁੱਤਰ ਹਰਜਿੰਦਰ ਸਿੰਘ ਨਿਵਾਸੀ ਪਿੰਡ ਇੱਬਣ ਜ਼ਿਲ੍ਹਾ ਕਪੂਰਥਲਾ ਹੋਲਾ-ਮਹੱਲਾ ਲਈ ਆਨੰਦਪੁਰ ਸਾਹਿਬ ਗਏ ਸਨ। ਦੇਰ ਰਾਤ ਦੋਵੇਂ ਨੌਜਵਾਨ ਬਾਥਰੂਮ ਜਾਣ ਤੋਂ ਬਾਅਦ ਦਰਿਆ ਵਾਲੀ ਸਾਈਡ ਹੱਥ ਧੋਣ ਲੱਗੇ ਤਾਂ ਅਚਾਨਕ ਸਿਮਰਨ ਸਿੰਘ ਦਾ ਪੈਰ ਫਿਸਲ ਗਿਆ ਅਤੇ ਉਹ ਦਰਿਆ ਵਿਚ ਡੁੱਬ ਗਿਆ।

ਇਹ ਵੀ ਪੜ੍ਹੋ : ਖ਼ਾਲਸਾਈ ਰੰਗ 'ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਦੂਜੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ’ਚ ਟੇਕਿਆ ਮੱਥਾ

PunjabKesari

ਇਸ ਦੌਰਾਨ ਉਸ ਨੂੰ ਬਚਾਉਣ ਲਈ ਉਸ ਦਾ ਸਾਥੀ ਬੀਰ ਸਿੰਘ ਸਿਮਰਨ ਗਿਆ ਜੋ ਉਸ ਦੇ ਨਾਲ ਹੀ ਡੁੱਬ ਗਿਆ। ਮੌਕੇ ਉਤੇ ਘਟਨਾ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਸਿਮਰਨ ਸਿੰਘ ਦੀ ਲਾਸ਼ ਨੂੰ ਕੱਢ ਲਿਆ ਹੈ ਜਦਕਿ ਬੀਰ ਸਿੰਘ ਸਿਮਰਨ ਦੀ ਭਾਲ ਜਾਰੀ ਹੈ। ਪਰਿਵਾਰ ਵਾਲਿਆਂ ਨੂੰ ਇਸ ਘਟਨਾ ਸਬੰਧੀ ਸੂਚਨਾ ਦਿੱਤੀ ਗਈ ਹੈ ਮੌਕੇ 'ਤੇ ਪਰਿਵਾਰ ਵਾਲੇ ਪਹੁੰਚੇ। ਇਸ ਘਟਨਾ ਨੂੰ ਲੈ ਕੇ ਦੋਹਾਂ ਪਰਿਵਾਰਾਂ 'ਚ ਸੋਗ ਦੀ ਲਹਿਰ ਦੌੜ ਪਈ ਹੈ। 

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਦੀ ਘਟਨਾ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News