ਹੋਲੀ ਮੌਕੇ ਦੋ ਭਰਾਵਾਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੁੱਲੜਬਾਜ਼ ਨੌਜਵਾਨਾਂ ਨੇ ਕੁੱਟਮਾਰ ਕਰ ਤੋੜੀ ਬਾਂਹ

Tuesday, Mar 26, 2024 - 05:12 PM (IST)

ਹੋਲੀ ਮੌਕੇ ਦੋ ਭਰਾਵਾਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੁੱਲੜਬਾਜ਼ ਨੌਜਵਾਨਾਂ ਨੇ ਕੁੱਟਮਾਰ ਕਰ ਤੋੜੀ ਬਾਂਹ

ਫਾਜ਼ਿਲਕਾ (ਸੁਖਵਿੰਦਰ ਥਿੰਦ) - ਬੀਤੇ ਦਿਨ ਹੋਲੀ ਵਾਲੇ ਦਿਨ ਕੰਧਵਾਲਾ ਰੋਡ 'ਤੇ ਇਕ ਢਾਬੇ 'ਤੇ ਕੁਝ ਨੌਜਵਾਨਾਂ ਵਲੋਂ ਹੰਗਾਮਾ ਕੀਤਾ ਗਿਆ। ਇਸ ਦੌਰਾਨ ਕੁਝ ਨੌਜਵਾਨਾਂ ਨੇ ਦੋ ਭਰਾਵਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਲਹੂ-ਲੁਹਾਨ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਣ 'ਤੇ ਮੌਕੇ 'ਤੇ ਪੁੱਜੇ ਪਰਿਵਾਰਕ ਮੈਂਬਰਾਂ ਨੇ ਉਕਤ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

PunjabKesari

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੁਰੇਸ਼ ਕੁਮਾਰ ਪੁੱਤਰ ਗੋਕੁਲ ਅਤੇ ਨਿਤੇਸ਼ ਵਾਸੀ ਆਰੀਆ ਨਗਰ ਨੇ ਦੱਸਿਆ ਕਿ ਕੰਧਵਾਲਾ ਰੋਡ 'ਤੇ ਸਥਿਤ ਜੇ.ਪੀ ਢਾਬੇ 'ਤੇ ਹੋਲੀ ਮਨਾਉਣ ਸਮੇਂ ਅਸੀਂ ਦੋਵੇਂ ਡੀਜੇ 'ਤੇ ਨੱਚ ਰਹੇ ਸੀ। ਇਸ ਦੌਰਾਨ ਕੁਝ ਹੋਰ ਨੌਜਵਾਨਾਂ ਨੇ ਵੀ ਉਸ ਸਥਾਨ 'ਤੇ ਡਾਂਸ ਕਰਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕੁਝ ਨੌਜਵਾਨਾਂ ਵਿਚਾਲੇ ਲੜਾਈ-ਝਗੜਾ ਹੋਣਾ ਸ਼ੁਰੂ ਹੋ ਗਿਆ। ਇਸ ਮੌਕੇ ਇਕ ਧਿਰ ਦੇ ਕੁਝ ਨੌਜਵਾਨ ਉਕਤ ਸਥਾਨ ਤੋਂ ਭੱਜ ਗਏ।

ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ

ਮੌਕੇ 'ਤੇ ਮੌਜੂਦ ਦੋਵੇਂ ਭਰਾਵਾਂ ਨੂੰ ਹਮਲਾਵਰ ਨੌਜਵਾਨਾਂ ਨੇ ਉਕਤ ਧਿਰ ਦੇ ਸਾਥੀ ਸਮਝ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਬਾਂਹ ਤੋੜ ਦਿੱਤੀ। ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਜ਼ਖ਼ਮੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ, ਜਿਨ੍ਹਾਂ ਨੇ ਉਹਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਉਧਰ, ਥਾਣਾ ਨੰਬਰ 2 ਦੀ ਪੁਲਸ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਢਾਬੇ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News