ਮੰਦਭਾਗੀ ਖ਼ਬਰ: ਰੂਪਨਗਰ ''ਚ ਦੋ ਸਕੇ ਭਰਾਵਾਂ ਨੂੰ ਸੱਪ ਨੇ ਕੱਟਿਆ, ਇਕ ਦੀ ਮੌਤ
Wednesday, May 07, 2025 - 05:09 PM (IST)

ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਦੇ ਨਜ਼ਦੀਕੀ ਪਿੰਡ ਟੱਪਰੀਆਂ ਵਿਖੇ ਦੋ ਸਕੇ ਭਰਾਵਾਂ ਨੂੰ ਰਾਤ ਸਮੇਂ ਸੱਪ ਨੇ ਡੰਗ ਮਾਰ ਦਿੱਤਾ, ਜਿਨ੍ਹਾਂ ਵਿਚੋਂ ਚਾਰਾ ਸਾਲਾ ਛੋਟੇ ਭਰਾ ਦੀ ਮੌਤ ਹੋ ਗਈ ਅਤੇ ਦੂਜੇ ਨੂੰ ਇਲਾਜ ਲਈ ਪੀ. ਜੀ. ਆਈ. ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਆਨੰਦ (4) ਅਤੇ ਉਸ ਦੇ ਵੱਡੇ ਭਰਾ ਸਾਗਰ (10) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੁੰਛ ਦੇ ਗੁਰੂ ਘਰ 'ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ
ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਆਨੰਦ ਦੇ ਮੂੰਹ ’ਤੇ ਸੱਪ ਨੇ ਤਿੰਨ-ਚਾਰ ਵਾਰ ਡੰਗ ਮਾਰਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਉਸ ਦੇ ਵੱਡੇ ਭਰਾ ਸਾਗਰ ਦਾ ਪੀ. ਜੀ. ਆਈ. ਵਿਖੇ ਇਲਾਜ ਚੱਲ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ ਕਰੀਬ 11-12 ਵਜੇ ਸੱਪ ਨੇ ਇਨ੍ਹਾਂ ਦੋਵਾਂ ਭਰਾਵਾਂ ਨੂੰ ਡੰਗ ਮਾਰਿਆ ਅਤੇ ਤੁਰੰਤ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਆਨੰਦ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਜਦਕਿ ਸਾਗਰ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਪ੍ਰਵਾਸੀ ਪਰਿਵਾਰ ਪਿੰਡ ਕੋਟਲਾ ਟੱਪਰੀਆਂ ’ਚ ਇਕ ਮੋਟਰ ਉੱਤੇ ਰਹਿ ਰਿਹਾ ਸੀ, ਜੋ ਮੂਲ ਰੂਪ ਵਿਚ ਬਿਹਾਰ ਦੇ ਵਸਨੀਕ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਲੋਕ ਕਰਨ ਲੱਗੇ ਰਾਸ਼ਨ ਇਕੱਠਾ, ਸ਼ਾਪਿੰਗ ਮਾਲ ਦੇ ਬਾਹਰ ਲੱਗੀ ਭੀੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e