ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2 ਸੱਥਰ, ਦੋ ਭਰਾਵਾਂ ਦੀ ਦਰਦਨਾਕ ਮੌਤ
Friday, Feb 13, 2026 - 05:39 PM (IST)
ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਦੇ ਪਿੰਡ ਝਾਵਰ ਵਿਖੇ ਮੁੱਖ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਦੋ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਅਕਤੀ ਆਪਣੇ ਬੱਚੇ ਅਤੇ ਭਜੀਤੇ ਨਾਲ ਸਕੂਲ ਦਾ ਸਾਮਾਨ ਖਰੀਦਣ ਲਈ ਮੋਟਰਸਾਈਕਲ ‘ਤੇ ਜਾ ਰਹੇ ਸੀ।
ਇਹ ਵੀ ਪੜ੍ਹੋ- ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
ਜਾਣਕਾਰੀ ਅਨੁਸਾਰ ਮਨਪ੍ਰੀਤ (8 ਸਾਲ) ਅਤੇ ਹਰਪ੍ਰੀਤ (9 ਸਾਲ) ਆਪਣੇ ਪਿਤਾ ਨਾਲ ਮੋਟਰਸਾਈਕਲ ‘ਤੇ ਸਵਾਰ ਸਨ। ਰਸਤੇ ਵਿੱਚ ਉਨ੍ਹਾਂ ਦੇ ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ੀ ਚਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਸੜਕ ‘ਤੇ ਧਰਨਾ ਲਗਾ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦ ਤੱਕ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
