ਨਸ਼ੇ ਨੇ ਬੁਝਾਏ ਪਰਿਵਾਰ ਦੇ ਦੋਵੇਂ ਚਿਰਾਗ, ਓਵਰਡੋਜ਼ ਨੇ ਲਈ ਸਕੇ ਭਰਾਵਾਂ ਦੀ ਜਾਨ
Friday, Nov 17, 2023 - 04:21 AM (IST)
ਅਬੋਹਰ (ਸੁਨੀਲ)- ਨੇੜਲੇ ਪਿੰਡ ਪੰਜਕੋਸੀ-ਤੇਲੂਪੁਰਾ ਸੇਮਨਾਲੇ ਨੇੜੇ ਝਾੜੀਆਂ ’ਚੋਂ ਸ਼ੱਕੀ ਹਾਲਾਤ ’ਚ ਮਿਲੇ ਦੋ ਸਕੇ ਭਰਾਵਾਂ ਦੀ ਮੌਤ ਦੇ ਮਾਮਲੇ ’ਚ ਅੱਜ ਬਾਅਦ ਦੁਪਹਿਰ ਵੱਡਾ ਖ਼ੁਲਾਸਾ ਹੋਇਆ ਹੈ। ਮ੍ਰਿਤਕ ਦੇ ਪਿਤਾ ਅਨੁਸਾਰ ਦੋਵੇਂ ਭਰਾਵਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਜਿਸ ਤੋਂ ਬਾਅਦ ਥਾਣਾ ਖੂਈਆਂ ਸਰਵਰ ਦੀ ਪੁਲਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਕੇ ਪਿਤਾ ਦੇ ਬਿਆਨਾਂ ’ਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਬੁਢਾਪੇ ਦਾ ਸਹਾਰਾ ਗੁਆਚਣ 'ਤੇ ਪਿਓ ਦਾ ਰੋ-ਰੋ ਬੁਰਾ ਹਾਲ
ਜਾਣਕਾਰੀ ਅਨੁਸਾਰ ਅੱਜ ਸਵੇਰੇ ਸੇਮਨਾਲੇ ਨੇੜੇ ਝਾੜੀਆਂ ’ਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਦੇਖੀਆਂ ਗਈਆਂ। ਸੂਚਨਾ ਮਿਲਦੇ ਹੀ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਪਰਮਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਸਮਾਜ ਸੇਵੀ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਰਕਾਰੀ ਹਸਪਤਾਲ ਪਹੁੰਚਾਇਆ। ਦੋਵਾਂ ਦੀ ਪਛਾਣ 25 ਅਤੇ 26 ਸਾਲਾ ਰਾਹੁਲ ਅਤੇ ਸੁਸ਼ੀਲ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਤੇਲਪੁਰਾ ਵਜੋਂ ਹੋਈ ਹੈ। ਪਹਿਲੀ ਨਜ਼ਰ ’ਚ ਦੋਵਾਂ ਦੇ ਮੂੰਹ ’ਚੋਂ ਖੂਨ ਨਿਕਲ ਰਿਹਾ ਦੱਸਿਆ ਜਾ ਰਿਹਾ ਹੈ। ਥਾਣਾ ਸਦਰ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਦੀ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਤੋਂ ਬਿਹਾਰ ਜਾਣ ਵਾਲੀ ਰੇਲਗੱਡੀ ਹੋਈ ਰੱਦ, ਭੜਕੇ ਯਾਤਰੀਆਂ ਨੇ ਸਰਹਿੰਦ 'ਚ ਟਰੇਨ 'ਤੇ ਕੀਤਾ ਪਥਰਾਅ (ਵੀਡੀਓ)
10 ਸਾਲਾਂ ਤੋਂ ਨਸ਼ੇ ਦਾ ਆਦੀ ਸੀ, ਓਵਰਡੋਜ਼ ਕਾਰਨ ਹੋਈ ਮੌਤ : ਪਿਤਾ
ਮ੍ਰਿਤਕਾਂ ਦੇ ਪਿਤਾ ਓਮ ਪ੍ਰਕਾਸ਼ ਨੇ ਦੱਸਿਆ ਕਿ ਉਸ ਦੇ ਦੋਵੇਂ ਲੜਕੇ ਕੱਲ ਸਿਵਲ ਹਸਪਤਾਲ ਵਿਚ ਬਰੂਫੇਨ ਦੀਆਂ ਗੋਲੀਆਂ ਲੈਣ ਗਏ ਸਨ ਪਰ ਸ਼ਾਮ ਤੱਕ ਘਰ ਨਹੀਂ ਪਰਤੇ। ਗੁਆਂਢੀਆਂ ਨੇ ਦੱਸਿਆ ਕਿ ਦੋਵੇਂ ਸੇਮਨਾਲੇ ਕੋਲ ਪਏ ਸਨ। ਉਸ ਦੇ ਦੋਵੇਂ ਲੜਕੇ ਪਿਛਲੇ 10 ਸਾਲਾਂ ਤੋਂ ਨਸ਼ੇ ਦੇ ਆਦੀ ਸਨ, ਜਿਸ ਕਾਰਨ ਉਹ ਨਸ਼ਾ ਛੱਡਣ ਲਈ ਸਿਵਲ ਹਸਪਤਾਲ ਤੋਂ ਗੋਲੀਆਂ ਖਾਂਦੇ ਸੀ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਨੂੰ ਚਿੱਟਾ ਜਾਂ ਬਰਫਨ ਦਾ ਟੀਕਾ ਲਾਇਆ ਗਿਆ ਹੈ ਪਰ ਨਸ਼ੇ ਦੀ ਓਵਰਡੋਜ਼ ਕਾਰਨ ਦੋਵਾਂ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਮਰਨ ਵਾਲੇ ਬੇਟੇ ’ਚੋਂ ਇਕ ਦਿੱਲੀ ਵਿਚ ਟੈਕਨੀਕਲ ਇੰਜੀਨੀਅਰ ਸੀ ਅਤੇ ਦੂਜਾ ਕੰਪਿਊਟਰ ਦੀ ਦੁਕਾਨ ਚਲਾਉਂਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8