ਕਤਲ ਕੀਤੇ 2 ਭਰਾਵਾਂ ਦਾ ਇਕੱਠਿਆਂ ਹੋਇਆ ਅੰਤਿਮ ਸੰਸਕਾਰ, ਜਵਾਨ ਪੁੱਤਾਂ ਦੀਆਂ ਲਾਸ਼ਾਂ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

Monday, Dec 26, 2022 - 05:57 PM (IST)

ਕਤਲ ਕੀਤੇ 2 ਭਰਾਵਾਂ ਦਾ ਇਕੱਠਿਆਂ ਹੋਇਆ ਅੰਤਿਮ ਸੰਸਕਾਰ, ਜਵਾਨ ਪੁੱਤਾਂ ਦੀਆਂ ਲਾਸ਼ਾਂ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਦੇਪੁਰ ਦੇ ਚੰਡੋਲੀ ਮੁਹੱਲੇ ਦੇ ਰਹਿਣ ਵਾਲੇ 2 ਨੌਜਵਾਨ ਸਕੇ ਭਰਾਵਾਂ ਦਾ ਰੋਹਤਕ ਵਿਚ ਕਤਲ ਕਰ ਦਿੱਤਾ ਗਿਆ ਸੀ। ਅੱਜ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਪਹੁੰਚੀਆਂ, ਜਿੱਥੇ ਉਨ੍ਹਾਂ ਦਾ ਅਤਿ ਗਮਗੀਨ ਮਾਹੌਲ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। 
ਇਸ ਮੌਕੇ ਮ੍ਰਿਤਕ ਨੌਜਵਾਨਾਂ ਦੇ ਪਿਤਾ ਗਿਰਧਾਰੀ ਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤ ਸੁਖਜਿੰਦਰ ਅਤੇ ਸਤਿੰਦਰ ਰੋਹਤਕ ਵਿਚ ਹਾਈਡ੍ਰੋ ਕਰੇਨ ਚਲਾਉਂਦੇ ਸਨ ਅਤੇ ਬੀਤੇ ਦਿਨੀਂ ਵੀ ਉਹ ਕੰਮ ਕਰਨ ਗਏ ਸਨ ਪਰ ਮੁੜ ਕੇ ਵਾਪਸ ਨਹੀਂ ਆਏ।

PunjabKesari
ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਇਕ ਪਿੰਡ ਦੇ ਰੇਲਵੇ ਟ੍ਰੈਕ ਤੋਂ ਮਿਲੀਆਂ ਸਨ ਅਤੇ ਦੇਹਾਂ ਦੇ ਟੁੱਕੜੇ ਕੀਤੇ ਹੋਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ ਫਿਰ ਵੀ ਕਿਸੇ ਵੱਲੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੇ ਕਾਤਲਾਂ ਨੂੰ ਜਲਦ ਫੜਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। 

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਖ਼ਬਰ ਨੇ ਪਰਿਵਾਰ 'ਚ ਪੁਆਏ ਵੈਣ, ਲੋਹੀਆਂ ਖ਼ਾਸ ਦੇ ਨੌਜਵਾਨ ਦੀ ਕੈਨੇਡਾ 'ਚ ਸ਼ੱਕੀ ਹਾਲਾਤ 'ਚ ਮੌਤ
PunjabKesari

PunjabKesari

ਇਹ ਵੀ ਪੜ੍ਹੋ : ਅਗਲੇ 24 ਘੰਟਿਆਂ ’ਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਡ ਪਵੇਗੀ, ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News