ਸਕੇ ਭਰਾਵਾਂ ਨੇ ਬਿਆਸ ਦਰਿਆ ''ਚ ਮਾਰੀ ਛਾਲ, SHO ''ਤੇ ਲੱਗੇ ਗੰਭੀਰ ਇਲਜ਼ਾਮ

Saturday, Aug 19, 2023 - 03:50 PM (IST)

ਸੁਲਤਾਨਪੁਰ ਲੋਧੀ (ਧੀਰ) : ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 1 ਦੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕਥਿਤ ਤੌਰ ’ਤੇ ਜ਼ਲੀਲ ਕਰਨ ’ਤੇ ਥਾਣਾ ਤਲਵੰਡੀ ਚੌਧਰੀਆਂ ਦੇ ਅਧੀਨ ਪੈਂਦੇ ਗੋਇੰਦਵਾਲ ਨੇੜੇ ਬਿਆਸ ਦਰਿਆ ’ਤੇ ਬਣੇ ਪੁਲ ਤੋਂ 2 ਸਕੇ ਭਰਾਵਾਂ ਨੇ ਪਾਣੀ ’ਚ ਛਾਲ ਮਾਰ ਦਿੱਤੀ। ਫਿਲਹਾਲ ਦੋਹਾਂ ਭਰਾਵਾਂ ਦੀ ਭਾਲ ਨਹੀਂ ਹੋ ਸਕੀ ਹੈ। ਪੁਲਸ ਤੇ ਪਰਿਵਾਰ ਵੱਲੋਂ ਦੋਵਾਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੰਦਿਆਂ ਮਾਨਵਦੀਪ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਦੋਸਤ ਮਾਨਵਜੀਤ ਸਿੰਘ ਦੀ ਭੈਣ ਪਰਮਿੰਦਰ ਕੌਰ ਦਾ ਆਪਣੇ ਪਤੀ ਗੁਰਮੀਤ ਸਿੰਘ ਤੇ ਉਸ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਝਗੜੇ ਦੇ ਹੱਲ ਲਈ ਉਹ ਥਾਣਾ ਡਵੀਜ਼ਨ 1 ਜਲੰਧਰ ’ਚ ਆਏ। ਉਸ ਵਕਤ ਉਨ੍ਹਾਂ ਨਾਲ ਮਾਨਵਜੀਤ ਸਿੰਘ ਢਿੱਲੋਂ ਪੁੱਤਰ ਜਤਿੰਦਰ ਸਿੰਘ ਢਿੱਲੋਂ ਹੋਰ ਮੋਹਤਬਰ ਵੀ ਮੌਜੂਦ ਸਨ। ਮਾਨਵਦੀਪ ਸਿੰਘ ਨੇ ਦੱਸਿਆ ਕਿ ਥਾਣੇ ’ਚ ਜਾ ਕੇ ਮਾਨਵਜੀਤ ਸਿੰਘ ਢਿੱਲੋਂ ਦੀ ਐੱਸ. ਐੱਚ. ਓ. ਨਵਦੀਪ ਸਿੰਘ ਨਾਲ ਫੋਨ ’ਤੇ ਗੱਲ ਹੋਈ, ਜਿਨ੍ਹਾਂ ਬੜੇ ਮਾੜੇ ਵਤੀਰੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਐੱਸ. ਐੱਚ. ਓ. ਨਵਦੀਪ ਸਿੰਘ ਨੇ ਉਨ੍ਹਾਂ ਨੂੰ 16 ਅਗਸਤ ਨੂੰ ਥਾਣੇ ਬੁਲਾਇਆ। ਮਾਨਵਦੀਪ ਸਿੰਘ ਨੇ ਕਿਹਾ ਕਿ 16 ਅਗਸਤ ਨੂੰ ਉਹ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ, ਇਸ ਕਰ ਕੇ ਭਗਵੰਤ ਸਿੰਘ, ਮਾਨਵਜੀਤ ਸਿੰਘ ਢਿੱਲੋਂ, ਉਸ ਦੇ ਦੋਸਤ ਦੀ ਮਾਤਾ ਦਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਤੇ ਹੋਰ ਮੋਹਤਬਰ ਤੇ ਰਿਸ਼ਤੇਦਾਰ ਥਾਣੇ ਆ ਗਏ।

ਇਹ ਵੀ ਪੜ੍ਹੋ :  ਸਰਕਾਰੀ ਬੱਸਾਂ ਦੇ ਟਾਈਮ ਮਿੱਸ ਹੋਣ 'ਤੇ ਐਕਸ਼ਨ 'ਚ ਪੰਜਾਬ ਸਰਕਾਰ, ਕਾਰਵਾਈ ਦੀ ਤਿਆਰੀ

ਉਧਰ, ਦੂਸਰੀ ਧਿਰ ਵੀ ਮੌਜੂਦ ਸੀ, ਦੋਵਾਂ ਧਿਰਾਂ ’ਚ ਕਾਫੀ ਤੂੰ-ਤੂੰ, ਮੈਂ-ਮੈਂ ਹੋਈ। ਇਸ ਦੌਰਾਨ ਲੜਕੇ ਧਿਰ ਨੇ ਸਾਡੀ ਧੀ  ਪਰਮਿੰਦਰ ਕੌਰ ਅਤੇ ਮਾਨਵਜੀਤ ਸਿੰਘ ਢਿੱਲੋਂ ਨਾਲ ਗਾਲੀ-ਗਲੋਚ ਕੀਤਾ ਪਰ ਮੌਕੇ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਵਿਰੋਧੀ ਧਿਰ ਨੂੰ ਬਾਹਰ ਭੇਜਣ ਦੀ ਬਜਾਏ ਸਾਡੇ ਪਰਿਵਾਰ ਨੂੰ ਹੀ ਥਾਣੇ ਤੋਂ ਬਾਹਰ ਕਰ ਦਿੱਤਾ। ਕੁਝ ਦੇਰ ਬਾਅਦ ਪੁਲਸ ਮੁਲਾਜ਼ਮ ਮਾਨਵਜੀਤ ਸਿੰਘ ਢਿੱਲੋਂ ਨੂੰ ਐੱਸ. ਐੱਚ. ਓ. ਨਵਦੀਪ ਸਿੰਘ ਕੋਲ ਲੈ ਗਏ। ਕੁਝ ਮਿੰਟਾਂ ਬਾਅਦ ਉਨ੍ਹਾਂ ਦੇ ਕਮਰੇ ਦੇ ਅੰਦਰੋਂ ਚੀਕਾਂ ਦੀ ਆਵਾਜ਼ਾਂ ਆਉਣ ’ਤੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਪੁਲਸ ਮੁਲਾਜ਼ਮਾਂ ਨੇ ਮਾਨਵਜੀਤ ਸਿੰਘ ਢਿੱਲੋਂ ਦੀ ਪੱਗ ਥੱਪੜ ਮਾਰ ਕੇ ਉਤਾਰ ਦਿੱਤੀ ਤੇ ਕਾਫੀ ਕੁੱਟਿਆ।

ਇਹ ਵੀ ਪੜ੍ਹੋ : ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਰਾਹਤ, 25 ਅਗਸਤ ਤੱਕ ਸੈਟਲਮੈਂਟ ਕਰਨ ਦਾ ਵੱਡਾ ਮੌਕਾ

ਮਾਨਵਦੀਪ ਸਿੰਘ ਨੇ ਕਿਹਾ ਕਿ ਰਾਤ ਕਰੀਬ 8 ਵਜੇ ਮਾਨਵਜੀਤ ਸਿੰਘ ਢਿੱਲੋਂ ਖ਼ਿਲਾਫ਼ ਡੀ. ਡੀ. ਆਰ. ਨੰ. 28 ਅਧੀਨ ਧਾਰਾ 107/51 ਸੀ. ਆਰ. ਪੀ. ਸੀ. ਦਰਜ ਕਰ ਦਿੱਤੀ ਤੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਜਸ਼ਨਬੀਰ ਸਿੰਘ ਪੁੱਤਰ ਜਤਿੰਦਰ ਪਾਲ ਢਿੱਲੋਂ, ਜੋ ਕਿ ਮਾਨਵਜੀਤ ਸਿੰਘ ਦਾ ਛੋਟਾ ਭਰਾ ਹੈ, ਨੂੰ ਭਰਾ ’ਤੇ ਹੋਏ ਨਾਜਾਇਜ਼ ਤਸ਼ੱਦਦ ਦਾ ਪਤਾ ਲੱਗਾ ਤਾਂ ਉਹ ਗੱਲ ਦਿਲ ’ਤੇ ਲਾ ਗਿਆ। ਅਗਲੇ ਦਿਨ ਮਾਨਵਜੀਤ ਸਿੰਘ ਢਿੱਲੋਂ ਦੀ ਸ਼ਾਮ ਨੂੰ ਜ਼ਮਾਨਤ ਹੋ ਗਈ ਤੇ ਘਰ ਆ ਗਿਆ। ਉਸੇ ਦਿਨ ਸਵੇਰ ਤੋਂ ਹੀ ਜਸ਼ਨਦੀਪ ਸਿੰਘ ਘਰ ਤੋਂ ਬਿਨਾਂ ਦੱਸੇ ਚਲਾ ਗਿਆ। ਮਾਨਵਜੀਤ ਸਿੰਘ ਢਿੱਲੋਂ ਨੇ ਆਪਣੇ ਨੰਬਰ ਤੋਂ ਜਸ਼ਨਬੀਰ ਸਿੰਘ ਨੂੰ ਫੋਨ ਲਾਇਆ ਤਾਂ ਉਸਨੇ ਫੋਨ ਚੱਕ ਲਿਆ। ਜਸ਼ਨਬੀਰ ਸਿੰਘ ਨੇ ਉਸਨੂੰ ਕਿਹਾ ਕਿ ਐੱਸ. ਐੱਚ. ਓ. ਨੇ ਉਨ੍ਹਾਂ ਦਾ ਨਾਜਾਇਜ਼ ਫ਼ਾਇਦਾ ਚੁੱਕਿਆ ਹੈ, ਮੇਰਾ ਜੀਅ ਕਰਦਾ ਹੈ ਕਿ ਮੈਂ ਦਰਿਆ ਵਿਚ ਛਾਲ ਮਾਰ ਕੇ ਮਰ ਜਾਵਾ, ਇੰਨੇ ਨੂੰ ਫੋਨ ’ਤੇ ਗੱਲ ਕਰਦਾ ਹੋਇਆ ਮਾਨਵਜੀਤ ਸਿੰਘ ਵੀ ਮੌਕੇ ’ਤੇ ਜਾ ਪਹੁੰਚਿਆ। ਇਸ ਦੌਰਾਨ ਗੋਇੰਦਵਾਲ ਨੇੜੇ ਬਿਆਸ ਦਰਿਆ ’ਤੇ ਬਣੇ ਪੁਲ ਤੋਂ ਜਸ਼ਨਬੀਰ ਸਿੰਘ ਨੇ ਛਾਲ ਮਾਰ ਦਿੱਤੀ। ਜਿਸ ਦੇ ਮਗਰ ਹੀ ਮਾਨਵਜੀਤ ਸਿੰਘ ਢਿੱਲੋਂ ਨੇ ਵੀ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ :  ਕੈਨੇਡਾ ਪੈਰ ਧਰਦਿਆਂ ਪਤਨੀ ਨੇ ਚਾੜ੍ਹ 'ਤਾ ਚੰਨ, 22 ਲੱਖ ਖ਼ਰਚ ਰਾਹ ਵੇਖਦਾ ਰਹਿ ਗਿਆ ਪਤੀ

ਉਕਤ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਨਵਜੀਤ ਸਿੰਘ ਤੇ ਜਸ਼ਨਬੀਰ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਧਰ, ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸ. ਐੱਚ. ਓ. ਸਸਪੈਂਡ ਕਰ ਕੇ ਉਨ੍ਹਾਂ ’ਤੇ ਤਸ਼ੱਦਦ ਕਰਨ ਵਾਲੇ ਪੁਲਸ ਮੁਲਾਜ਼ਮਾਂ ਤੇ ਲੜਕੇ ਵਾਲੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਦੋਵਾਂ ਨੌਜਵਾਨਾਂ ਦੀ ਭਾਲ ਜਾਰੀ : ਡੀ. ਐੱਸ. ਪੀ.

ਇਸ ਸੰਬੰਧੀ ਜਦੋਂ ਡੀ. ਐੱਸ. ਪੀ. ਬਬਨਦੀਪ ਸਿੰਘ ਸੁਲਤਾਨਪੁਰ ਲੋਧੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇੱਕ ਲਿਖਤੀ ਸ਼ਿਕਾਇਤ ਮਿਲੀ ਹੈ, ਜਿਸ ’ਤੇ ਉਨ੍ਹਾਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਨੌਜਵਾਨਾਂ ਦੀ ਬਿਆਸ ਦਰਿਆ ’ਚ ਭਾਲ ਜਾਰੀ ਹੈ। ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਲਾਏ ਜਾ ਰਹੇ ਦੋਸ਼ ਝੂਠੇ ਤੇ ਬੇਬੁਨਿਆਦ : ਐੱਸ. ਐੱਚ. ਓ. ਨਵਦੀਪ ਸਿੰਘ

ਇਸ ਸਬੰਧੀ ਜਦੋਂ ਜਲੰਧਰ ਦੇ ਥਾਣਾ ਡਿਵੀਜਨ ਨੰਬਰ 1 ਦੇ ਥਾਣੇ ਦੇ ਐੱਸ. ਐੱਚ. ਓ. ਨਵਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਨਵਜੀਤ ਸਿੰਘ ਢਿੱਲੋਂ ਵੱਲੋਂ ਪੁਲਸ ਮੁਲਾਜ਼ਮਾਂ ਨਾਲ ਮਾੜੇ ਬਦਸਲੂਕੀ ਨਾਲ ਬੋਲਿਆ ਗਿਆ, ਜਿਸ ’ਤੇ ਪੁਲਸ ਨੂੰ ਕਾਰਵਾਈ ਕਰਨੀ ਪਈ। ਉਨ੍ਹਾਂ ਕਿਹਾ ਕਿ ਜੋ ਦੋਸ਼ ਉਨ੍ਹਾਂ ’ਤੇ ਲਾਏ ਜਾ ਰਹੇ ਹਨ, ਉਹ ਝੂਠੇ ਤੇ ਬੇਬੁਨਿਆਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Harnek Seechewal

Content Editor

Related News