ਵਿਆਹ ਦੇਖ ਕੇ ਆ ਰਹੇ 2 ਭਰਾਵਾਂ ਦੀ ਭਿਆਨਕ ਹਾਦਸੇ 'ਚ ਮੌਤ, ਪਰਿਵਾਰਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Saturday, Nov 18, 2023 - 02:14 PM (IST)

ਵਿਆਹ ਦੇਖ ਕੇ ਆ ਰਹੇ 2 ਭਰਾਵਾਂ ਦੀ ਭਿਆਨਕ ਹਾਦਸੇ 'ਚ ਮੌਤ, ਪਰਿਵਾਰਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਖੰਨਾ (ਵਿਪਨ) : ਖੰਨਾ 'ਚ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ, ਜਦੋਂ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਚਚੇਰੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਤੀਜਾ ਮੁੰਡਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਤਿੰਨੇ ਮੁੰਡੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।

ਇਹ ਵੀ ਪੜ੍ਹੋ : ਭਾਰਤ ਦੇ World Cup ਜਿੱਤਣ 'ਤੇ ਇਹ ਵੱਡਾ ਹੋਟਲ ਦੇਵੇਗਾ Discount, ਪੜ੍ਹੋ ਪੂਰੀ ਖ਼ਬਰ

ਮ੍ਰਿਤਕਾਂ ਦੀ ਪਛਾਣ ਰੋਹਿਤ ਉਰਫ਼ ਗੋਲੂ (20) ਅਤੇ ਨਵੀ ਉਰਫ਼ ਗਿੰਨੂ (19) ਦੋਵੇਂ ਵਾਸੀ ਲੁਹਾਰੀ ਕਲਾਂ ਵਜੋਂ ਹੋਈ ਹੈ। ਇਨ੍ਹਾਂ ਦਾ ਸਾਥੀ ਹਰਪ੍ਰੀਤ ਸਿੰਘ ਵਾਸੀ ਰਾਮਪੁਰ ਕਲੇਰਾਂ ਗੰਭੀਰ ਜ਼ਖ਼ਮੀ ਹੈ। ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਦੋਰਾਹਾ ਵਿਖੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ : ਮਸ਼ਹੂਰ ਕਾਰੋਬਾਰੀ ਦਾ ਪੁੱਤ ਫੈਕਟਰੀ ਬਾਹਰੋਂ ਅਗਵਾ, ਅਗਵਾਕਾਰਾਂ ਨੇ ਮਾਰੀ ਗੋਲੀ

ਪੈਟਰੋਲ ਪੰਪ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ਇਸ ਦੌਰਾਨ ਦੋਹਾਂ ਮੁੰਡਿਆਂ ਦੀ ਮੌਤ ਹੋ ਗਈ ਅਤੇ ਤੀਜਾ ਜ਼ਖਮੀ ਹੋ ਗਿਆ। ਮੁੰਡਿਆਂ ਦੀ ਮੌਤ ਕਾਰਨ ਪਰਿਵਾਰਾਂ 'ਚ ਸੋਗ ਛਾ ਗਿਆ ਹੈ। ਇਨ੍ਹਾਂ 'ਚੋਂ ਇਕ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News