ਮਜੀਠਾ 'ਚ ਵੱਡੀ ਵਾਰਦਾਤ: ਦੋ ਸਕੇ ਭਰਾਵਾਂ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

Tuesday, Mar 14, 2023 - 10:49 AM (IST)

ਮਜੀਠਾ 'ਚ ਵੱਡੀ ਵਾਰਦਾਤ: ਦੋ ਸਕੇ ਭਰਾਵਾਂ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

ਮਜੀਠਾ/ਕੱਥੂਨੰਗਲ (ਸਰਬਜੀਤ ਵਡਾਲਾ)- ਕਸਬਾ ਮਜੀਠਾ ’ਚ ਫਲਾਂ ਦੀ ਰੇਹੜੀ ਲਾਉਣ ਵਾਲੇ ਦੋ ਸਕੇ ਭਰਾਵਾਂ ਨੂੰ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਬਜ਼ੀ ਮੰਡੀ ਮਜੀਠਾ ਨਿਵਾਸੀ ਸੰਨੀ ਸਿੰਘ ਤੇ ਕੁਲਦੀਪ ਸਿੰਘ ਦੋਵੇਂ ਸਪੁੱਤਰ ਸਰਬਜੀਤ ਸਿੰਘ ਆਪਣੀ ਰੇਹੜੀ ’ਤੇ ਫਲ ਵੇਚਣ ਦਾ ਕੰਮ ਕਰਦੇ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਗੰਨ ਕਲਚਰ 'ਤੇ ਵਾਰ, ਹਥਿਆਰਾਂ ਦੀ ਸਮੀਖਿਆ ਤੋਂ ਬਾਅਦ ਕੀਤੀ ਸਖ਼ਤ ਕਾਰਵਾਈ

ਬੀਤੇ ਦਿਨ ਜਦੋਂ ਸੰਨੀ ਸਿੰਘ ਤੇ ਕੁਲਦੀਪ ਸਿੰਘ ਮੇਨ ਸੜਕ ’ਤੇ ਬਾਜਵਾ ਹਸਪਤਾਲ ਨਜਦੀਕ ਰੇਹੜੀ ’ਤੇ ਫਲ ਵੇਚ ਰਹੇ ਸਨ ਤਾਂ ਕੁਝ ਅਣਪਛਾਤੇ ਹਥਿਆਰਬੰਦ ਮੋਟਸਾਈਕਲ ਸਵਾਰਾਂ ਵੱਲੋਂ ਆਪਣੀ ਪਿਸਤੌਲ ਨਾਲ ਸੰਨੀ ਤੇ ਕੁਲਦੀਪ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਮਜੀਠਾ ਨਿਵਾਸੀਆਂ ਵੱਲੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ। ਇਸ ਸਬੰਧੀ ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਅਜੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ, ਉਨ੍ਹਾਂ ਦੇ ਬਿਆਨ ਲੈਣ ਤੋਂ ਬਾਅਦ ਹੀ ਮੁਲਜ਼ਮਾਂ ਤੇ ਵਾਰਦਾਤ ਦੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ 86 ਲੱਖ ਦਾ ਸੋਨਾ ਬਰਾਮਦ, ਸ਼ਾਰਜ਼ਾਹ ਤੋਂ ਆਏ ਯਾਤਰੀ ਦੀ ਚਲਾਕੀ ਕਰੇਗੀ ਹੈਰਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News