ਨਾਜਾਇਜ਼ ਹਥਿਆਰ ਲੈ ਕੇ ਘੁੰਮਦੇ 2 ਕਾਰ ਸਵਾਰ ਕਾਬੂ

Monday, Jul 24, 2017 - 06:17 PM (IST)

ਅੰਮ੍ਰਿਤਸਰ - ਮੋਹਕਮਪੁਰਾ ਥਾਣੇ ਦੀ ਪੁਲਸ ਵੱਲੋਂ ਕੀਤੀ ਨਾਕੇਬੰਦੀ ਦੌਰਾਨ ਨਾਜਾਇਜ਼ ਹਥਿਆਰ ਲੈ ਕੇ ਘੁੰਮ ਰਹੇ ਇਨੋਵਾ ਕਾਰ ਸਵਾਰ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕਰਨਬੀਰ ਸਿੰਘ ਪੁੱਤਰ ਗਗਨਦੀਪ ਸਿੰਘ ਵਾਸੀ ਉੱਤਮ ਨਗਰ ਸੁਲਤਾਨਵਿੰਡ ਰੋਡ ਤੇ ਨਵਜੋਤ ਸਿੰਘ ਕੋਮਲ ਪੁੱਤਰ ਦਵਿੰਦਰ ਸਿੰਘ ਵਾਸੀ ਪੁਰਾਣਾ ਜਵਾਹਰ ਨਗਰ ਮਹਿਤਾ ਰੋਡ ਦੇ ਕਬਜ਼ੇ 'ਚੋਂ ਇਨੋਵਾ ਕਾਰ ਨੰ. ਪੀ ਬੀ 02 ਸੀ ਯੂ 6500, ਇਕ ਦੇਸੀ ਪਿਸਤੌਲ, ਮੈਗਜ਼ੀਨ ਤੇ 50 ਜ਼ਿੰਦਾ ਕਾਰਤੂਸ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਮੁਖੀ ਸਬ-ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ 'ਚੋਂ ਇਕ ਸੁਨਿਆਰੇ ਦਾ ਲੜਕਾ ਹੈ। ਬਰਾਮਦ ਕੀਤੇ ਗਏ ਪਿਸਤੌਲ ਸਬੰਧੀ ਮੁਲਜ਼ਮਾਂ ਵੱਲੋਂ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ। ਅਦਾਲਤ 'ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਜਾਵੇਗੀ। 


Related News