ਦੋ ਕਾਰਾਂ ਦੀ ਹੋਈ ਭਿਆਨਕ ਟੱਕਰ, ਇਕ ਦੀ ਮੌਤ ਤੇ 2 ਜ਼ਖਮੀ
Thursday, Mar 13, 2025 - 02:14 AM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ) - ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ 'ਤੇ ਪਿੰਡ ਸੰਗੂਧੌਣ ਨੇੜੇ ਦੇਰ ਰਾਤ ਦੋ ਕਾਰਾਂ ਦੀ ਹੋਈ ਆਹਮੋ ਸਾਹਮਣੇ ਟੱਕਰ 'ਚ ਇਕ ਦੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਹੋ ਗਏ। ਟੱਕਰ ਇੰਨ੍ਹੀ ਭਿਆਨਕ ਸੀ ਕਿ ਦੋਹਾਂ ਕਾਰਾਂ ਦਾ ਅਗਲਾ ਹਿੱਸਾ ਕਾਫੀ ਨੁਕਸਾਨਿਆਂ ਗਿਆ।
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਣਯੋਗ ਅਦਾਲਤ ਦੇ ਦੋ ਕਰਮਚਾਰੀ ਸਰਬਜੀਤ ਸਿੰਘ ਅਤੇ ਅਮਿਤ ਕੁਮਾਰ ਜੋ ਕਿ ਬਠਿੰਡਾ ਵਾਸੀ ਸਨ। ਸਵਿਫਟ ਕਾਰ ਰਾਹੀ ਸ੍ਰੀ ਮੁਕਤਸਰ ਸਾਹਿਬ ਤੋ ਬਠਿੰਡਾ ਵੱਲ ਜਾ ਰਹੇ ਸਨ ਕਿ ਜੇ.ਡੀ. ਕਾਲਜ ਕੋਲ ਬਠਿੰਡਾ ਤੋਂ ਮੁਕਤਸਰ ਵੱਲ ਆ ਰਹੀ ਇਕ ਸਕਾਰਪੀਓ ਅਤੇ ਇਸ ਸਵਿਫਟ ਦੀ ਆਹਮੋ ਸਾਹਮਣੇ ਟੱਕਰ ਹੋ ਗਈ।
ਇਸ ਦੌਰਾਨ ਸਵਿਫਟ ਸਵਾਰ ਦੋਵੇ ਗੰਭੀਰ ਜ਼ਕਮੀ ਹੋ ਗਏ ਅਤੇ ਇਕ ਸਕਾਰਪੀਓ ਸਵਾਰ ਦੇ ਵੀ ਕੁਝ ਸੱਟਾਂ ਲੱਗੀਆ। ਸਵਿਫਟ ਸਵਾਰ ਸਰਬਜੀਤ ਸਿੰਘ ਅਤੇ ਅਮਿਤ ਕੁਮਾਰ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਗੰਭੀਰ ਹਾਲਤ ਦੇਖਦੇ ਅਮਿਤ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਜਦਕਿ ਜ਼ਖਮਾਂ ਦੀ ਤਾਬ ਨਾ ਝੱਲਦਾ ਉਹ ਰਸਤੇ 'ਚ ਦਮ ਤੋੜ ਗਿਆ। ਇਨ੍ਹਾਂ ਜ਼ਖਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਸਰਕਾਰੀ ਹਸਪਤਾਲ ਪਹੁੰਚਾਇਆ। ਸਕਾਰਪੀਓ ਸਵਾਰ ਇਕ ਨੂੰ ਮੁੱਢਲੀ ਸਹਾਇਤਾ ਉਪਰੰਤ ਘਰ ਭੇਜ ਦਿੱਤਾ ਗਿਆ। ਇਸ ਸਬੰਧੀ ਪੁਲਸ ਨੇ ਮੌਕੇ 'ਤੇ ਪਹੁੰਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।