ਲੁਧਿਆਣਾ ਦੇ ਇਸ ਇਲਾਕੇ ''ਚ ਚੱਲ ਰਹੇ ਦੇਹ ਵਪਾਰ ਦੇ ਦੋ ਅੱਡੇ, ਸ਼ਰੇਆਮ ਸਮੱਗਲਿੰਗ ਹੁੰਦੀਆਂ ਕੁੜੀਆਂ

03/28/2024 6:28:18 PM

ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਦੇ ਇਲਾਕੇ ਸ਼ੇਰਪੁਰਾ ਕਲਾਂ ਫੌਜੀ ਕਾਲੋਨੀ ’ਚ ਲਾਈਨਾਂ ਨੇੜੇ ਕੁਝ ਪ੍ਰਵਾਸੀਆਂ ਵੱਲੋਂ ਕਥਿਤ ਤੌਰ ’ਤੇ 2 ਦੇਹ ਵਪਾਰ ਦੇ ਅੱਡੇ ਚਲਾਏ ਜਾ ਰਹੇ ਹਨ। ਇਨ੍ਹਾਂ ਅੱਡਿਆਂ ’ਤੇ ਕੁੜੀਆਂ ਦੀ ਸ਼ਰੇਆਮ ਸਮੱਗਲਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਇਲਾਕੇ ’ਚ ਹਰ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣਿਆ ਰਹਿੰਦਾ ਹੈ। ਇਸ ਕਾਰਨ ਇਲਾਕੇ ਦੇ ਲੋਕ ਪ੍ਰੇਸ਼ਾਨ ਹਨ। ਇਸ ਸਬੰਧੀ ਇਲਾਕੇ ਦੇ ਲੋਕਾਂ ਨੇ ਪਹਿਲਾਂ ਥਾਣਾ ਸਦਰ ਦੇ ਐੱਸ. ਐੱਚ. ਓ. ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਤਬਾਦਲੇ ਤੋਂ ਬਾਅਦ ਨਵੇ ਐੱਸ. ਐੱਚ. ਓ. ਨੇ ਚਾਰਜ ਲਿਆ ਤਾਂ ਕੋਈ ਸ਼ਿਕਾਇਤ ਨਹੀਂ ਸੁਣੀ। ਇਸ ਦੇ ਨਾਲ ਹੀ ਇਕ ਨੌਜਵਾਨ ਨੇ ਦੋਸ਼ ਲਾਇਆ ਕਿ ਅੱਡਾ ਸੰਚਾਲਕ ਨੇ ਉਸ ’ਤੇ ਪਥਰਾਅ ਵੀ ਕੀਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ’ਚ ਹਰ ਰੋਜ਼ ਹੰਗਾਮਾ ਹੁੰਦਾ ਹੈ। ਉਨ੍ਹਾਂ ਪ੍ਰਸ਼ਾਸਨ ’ਤੇ ਮਿਲੀਭੁਗਤ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਦੇ ਬਦਲੇ 200 ਰੁਪਏ ਦਿੱਤੇ ਜਾਂਦੇ ਹਨ। ਇਸ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਬੱਚੀ ਸਣੇ ਇੱਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ

ਇਲਾਕੇ ਦੇ ਲੋਕ ਡੀ. ਸੀ. ਦਫ਼ਤਰ ਜਾ ਕੇ ਮਾਮਲੇ ਦੀ ਸ਼ਿਕਾਇਤ ਕਰਨਗੇ

ਲੋਕਾਂ ਨੇ ਕਿਹਾ ਕਿ ਉਹ ਜਲਦੀ ਹੀ ਇਸ ਮਾਮਲੇ ਦੀ ਸ਼ਿਕਾਇਤ ਡੀ. ਸੀ. ਦਫ਼ਤਰ ’ਚ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ’ਚ ਵੱਡੀ ਗਿਣਤੀ ’ਚ ਔਰਤਾਂ ਅਤੇ ਨੌਜਵਾਨ ਲੜਕੀਆਂ ਰਹਿੰਦੀਆਂ ਹਨ। ਇਲਾਕੇ ’ਚ ਪ੍ਰਵਾਸੀਆਂ ਵੱਲੋਂ ਚਲਾਏ ਜਾ ਰਹੇ ਦੇਹ ਵਪਾਰ ਦੇ ਧੰਦੇ ਕਾਰਨ ਉਹ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦਾ ਗੁਜ਼ਾਰਾ ਵੀ ਔਖਾ ਹੋ ਗਿਆ ਹੈ। ਹਰ ਰੋਜ਼ ਲੜਾਈਆਂ ਹੁੰਦੀਆਂ ਹਨ। ਉਨ੍ਹਾਂ ਨੂੰ ਡਰ ਹੈ ਕਿ ਅੱਡਾ ਸੰਚਾਲਕ ਉਨ੍ਹਾਂ ’ਤੇ ਹਮਲਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅੱਡੇ ’ਤੇ ਆਏ ਕੁਝ ਨੌਜਵਾਨ ਸ਼ਰਾਬ ਪੀ ਕੇ ਇਲਾਕੇ ’ਚ ਘੁੰਮਦੇ ਹਨ ਅਤੇ ਕਈ ਵਾਰ ਲੋਕਾਂ ’ਤੇ ਇੱਟਾਂ-ਪੱਥਰ ਵੀ ਸੁੱਟ ਦਿੰਦੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਹੋਲੀ ਵਾਲੇ ਦਿਨ ਵੀ ਉਨ੍ਹਾਂ ’ਤੇ ਪੱਥਰ ਸੁੱਟੇ ਸਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੀ ਵਿਗੜੀ ਸਿਹਤ

ਇਲਾਕੇ ਦੀ ਚੈਕਿੰਗ ਕਰਵਾਵਾਂਗੇ : ਐੱਸ. ਐੱਚ. ਓ.

ਇਸ ਦੇ ਨਾਲ ਹੀ ਇਸ ਸਬੰਧੀ ਜਦੋਂ ਥਾਣਾ ਮੋਤੀ ਨਗਰ ਦੇ ਐੱਸ. ਐੱਚ. ਓ. ਬਲਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਨਹੀਂ ਹੈ। ਕੱਲ੍ਹ ਹੀ ਮੌਕੇ ’ਤੇ ਮੁਲਾਜ਼ਮ ਭੇਜ ਕੇ ਚੈਕਿੰਗ ਕੀਤੀ ਜਾਵੇਗੀ। ਜੇਕਰ ਲੋਕਾਂ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਸ਼ਿਕਾਇਤ ਕਰ ਸਕਦੇ ਹਨ। ਇਸ ਮਾਮਲੇ ’ਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਦਸੂਹਾ ’ਚ ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ ’ਤੇ ਹਮਲਾ, ਇਕ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News