ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਝੰਜੋੜਨ ਵਾਲੀ ਘਟਨਾ, ਕਿਰਲੀ ਵਾਲੀ ਚਾਹ ਪੀਣ ਕਾਰਨ 2 ਬੱਚਿਆਂ ਦੀ ਮੌਤ

Sunday, Jul 03, 2022 - 05:53 PM (IST)

ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਤ ਪਿੰਡ ਤਕੀਆਂ ਵਿਖੇ ਇਕ ਰੂਹ ਨੂੰ ਝੰਜੋੜ ਦੇਣ ਵਾਲੀ ਦੁੱਖ਼ਦਾਈ ਘਟਨਾ ਸਾਹਮਣੇ ਆਈ ਹੈ। ਇਥੇ ਇਕ ਹੀ ਪਰਿਵਾਰ ਦੇ 5 ਜੀਅ ਕਥਿਤ ਤੌਰ 'ਤੇ ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਗੰਭੀਰ ਰੂਪ ਵਿੱਚ ਬੀਮਾਰ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਜ਼ੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਦੇ ਚਲਦਿਆਂ ਜਿੱਥੋਂ ਉਨ੍ਹਾਂ ਨੂੰ ਮੋਗਾ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਜ ਦੌਰਾਨ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ ਹੈ। 

PunjabKesari

ਮ੍ਰਿਤਕ ਬੱਚਿਆਂ ਦੀ ਪਛਾਣ ਸ਼ਿਵਰਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਤਕੀਆਂ ਉਮਰ (6) ਸਾਲ ਅਤੇ ਦਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਸ ਵੱਲੋਂ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਦੇ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। 

PunjabKesari

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਪਰਿਵਾਰ ਦੇ ਸਮੂਹ ਪੰਜ ਮੈਂਬਰਾਂ ਵੱਲੋਂ ਘਰੇ ਬਣਾਈ ਗਈ ਚਾਹ ਪੀਤੀ ਗਈ, ਜਿਸ ਨੂੰ ਪੀਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਚਾਹ ਵਿਚ ਕੋਈ ਕਿਰਲੀ ਡਿੱਗ ਗਈ ਸੀ, ਜਿਸ ਕਾਰਨ ਜ਼ਹਿਰੀਲੀ ਚਾਹ ਸਾਰੇ ਪਰਿਵਾਰ ਨੇ ਪੀ ਲਈ ਅਤੇ ਕੁਝ ਸਮੇਂ ਵਿੱਚ ਹੀ ਸਾਰਾ ਪਰਿਵਾਰ ਬੀਮਾਰ ਹੋ ਗਿਆ। 

ਇਹ ਵੀ ਪੜ੍ਹੋ: ਜਲੰਧਰ: PVR 'ਚ ਫ਼ਿਲਮ ਵੇਖਣ ਆਏ ਅੰਮ੍ਰਿਤਧਾਰੀ ਸਿੱਖ ਨੂੰ ਵੈੱਜ ਸੈਂਡਵਿਚ ਦੀ ਥਾਂ ਦਿੱਤਾ ਨੌਨਵੈੱਜ ਸੈਂਡਵਿਚ

PunjabKesari

ਇਨ੍ਹਾਂ ਵਿਚੋਂ ਪਰਿਵਾਰ ਦੇ 2 ਬੱਚਿਆਂ ਸ਼ਿਵਰਾਜ ਅਤੇ ਦਮਨਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਹੈ ਜਦਕਿ ਪਰਿਵਾਰ ਦੇ 3 ਮੈਂਬਰ ਪਿਤਾ ਗੁਰਪ੍ਰੀਤ ਸਿੰਘ, ਮਾਤਾ ਬਲਜੀਤ ਕੌਰ ਅਤੇ ਛੋਟੀ ਕੁੜੀ ਨਵਰੀਤ ਕੌਰ ਫਿਲਹਾਲ ਜ਼ੇਰੇ ਇਲਾਜ ਹਨ।

PunjabKesari

ਉਧਰ ਪੁਲਸ ਵੱਲੋਂ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ 'ਚ ਰਖਵਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਹੈ, ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਉਸ ਦੀ ਬਾਂਹ ਫੜ ਕੇ ਪਰਿਵਾਰ ਦੀ ਸਹਾਇਤਾ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ: ਜਲੰਧਰ: ਸਿਵਲ ਹਸਪਤਾਲ 'ਚ ਮੈਡੀਕਲ ਕਰਵਾਉਣ ਲਿਆਂਦਾ ਹਵਾਲਾਤੀ ਭੱਜਿਆ, ਪੁਲਸ ਦੇ ਫੁੱਲੇ ਹੱਥ-ਪੈਰ

PunjabKesari

PunjabKesari

ਇਹ ਵੀ ਪੜ੍ਹੋ: ਐਕਸਾਈਜ਼ ਪਾਲਿਸੀ: ਟੈਂਡਰ ਭਰਨ ਲਈ ਮਹਿਕਮੇ ਨੇ ਦਿੱਤਾ ਇੰਨਾ ਸਮਾਂ, ਅੱਜ ਖੁੱਲ੍ਹਣਗੇ 1500 ਨਵੇਂ ਠੇਕੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News