ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ, ਰਹੱਸ ਬਣੀ ਮੌਤ ਦੀ ਵਜ੍ਹਾ

05/04/2024 5:46:28 PM

ਅਬੋਹਰ (ਸੁਨੀਲ) : ਬੀਤੀ ਸ਼ਾਮ ਸ਼ਹਿਰ ਦੇ ਦੋ ਦੋਸਤਾਂ ਦੀ ਸ਼ੱਕੀ ਹਾਲਾਤ ਵਿਚ ਅਚਾਨਕ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਨਿੱਜੀ ਅਤੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਬੀਤੀ ਰਾਤ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜੇ ਨੌਜਵਾਨ ਦੀ ਸਵੇਰੇ ਸ਼੍ਰੀਗੰਗਾਨਗਰ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ। ਘਟਨਾ ਦੀ ਖਾਸ ਗੱਲ ਇਹ ਰਹੀ ਕਿ ਇਕ ਮ੍ਰਿਤਕ ਨੌਜਵਾਨ ਦਾ ਉਸਦੇ ਪਰਿਵਾਰ ਵਾਲਿਆਂ ਨੇ ਅੱਜ ਸਵੇਰੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਸੀ, ਜਦਕਿ ਦੂਜੇ ਨੌਜਵਾਨ ਦੀ ਲਾਸ਼ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ’ਚ ਲਿਆਂਦੀ ਗਈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ। ਕਥਿਤ ਸੂਤਰਾਂ ਅਨੁਸਾਰ ਇਨ੍ਹਾਂ ਦੋਵਾਂ ਦੋਸਤਾਂ ਵੱਲੋਂ ਬੀਤੇ ਦਿਨੀ ਸ਼ਰਾਬ ਦੇ ਸੇਵਨ ਤੋਂ ਬਾਅਦ ਕੋਈ ਜ਼ਹਿਰੀਲੀ ਚੀਜ਼ ਖਾਣ ਬਾਅਦ ਹੀ ਤਬੀਅਤ ਖਰਾਬ ਹੋਈ ਸੀ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਨਾਜ਼ੁਕ ਬਣੇ ਹਾਲਾਤ, ਦੇਖੋ ਮੌਕੇ ਦੀ ਵੀਡੀਓ

ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਉਰਫ਼ ਸੋਨੀ ਪੁੱਤਰ ਹੀਰਾ ਲਾਲ ਵਾਸੀ ਕੰਬੋਜ ਮੁਹੱਲਾ ਅਤੇ ਉਸ ਦਾ ਦੋਸਤ ਮਨਪ੍ਰੀਤ ਪੁੱਤਰ ਅਸ਼ੋਕ ਕੁਮਾਰ ਵਾਸੀ ਦਿਆਲ ਨਗਰੀ ਦੋਵੇਂ ਜਿਗਰੀ ਦੋਸਤ ਸਨ। ਬੀਤੀ ਸ਼ਾਮ ਜਦੋਂ ਲੋਕਾਂ ਨੇ ਦੋਵਾਂ ਨੂੰ ਈਦਗਾਹ ਕਾਲੋਨੀ ਵਿਚ ਉਲਟੀਆਂ ਕਰਦਿਆਂ ਦੇਖਿਆ ਤਾਂ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜਿਸ ’ਤੇ ਸੁਰਿੰਦਰ ਉਰਫ਼ ਸੋਨੀ ਦੇ ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ, ਜਦਕਿ ਮਨਪ੍ਰੀਤ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਸ੍ਰੀਗੰਗਾਨਗਰ ਲੈ ਗਏ, ਜਿਥੇ ਅੱਜ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਬੇਹੱਦ ਚੌਕਸ ਰਹਿਣ ਦੀ ਲੋੜ

ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਅਬੋਹਰ ਲਿਆਂਦਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਉਥੇ ਹੀ ਸੁਰਿੰਦਰ ਦਾ ਅੰਤਿਮ ਸੰਸਕਾਰ ਅੱਜ ਸਵੇਰੇ 9 ਵਜੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀ ਉਮਰ 19-21 ਸਾਲ ਦੇ ਕਰੀਬ ਸੀ। ਸੂਤਰਾਂ ਦਾ ਕਹਿਣਾ ਹੈ ਕਿ ਉਕਤ ਨੌਜਵਾਨਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਸੀ ਜਾਂ ਨਸ਼ੇ ’ਚ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਸਕਦੀ ਹੈ। ਇਸ ਸਬੰਧੀ ਸਿਟੀ ਥਾਣਾ ਨੰ. 1 ਦੇ ਇੰਚਾਰਜ ਨਵਪ੍ਰੀਤ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਇਹ ਵੀ ਪੜ੍ਹੋ : ਪੰਜਾਬ ਅੰਦਰ ਬੱਸਾਂ 'ਚ ਸਫਰ ਕਰਨ ਵਾਲੇ ਦੇਣ ਧਿਆਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News