ਕਾਂਗਰਸ ਪਾਰਟੀ ਦੇ ਇਨ੍ਹਾਂ ਦੋ ਅਹੁਦੇਦਾਰਾਂ ਨੇ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Sunday, May 05, 2024 - 02:43 PM (IST)

ਕਾਂਗਰਸ ਪਾਰਟੀ ਦੇ ਇਨ੍ਹਾਂ ਦੋ ਅਹੁਦੇਦਾਰਾਂ ਨੇ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਮੌਜੂਦਾ ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਨੇ ਕੁਝ ਕਾਰਨਾਂ ਕਰਕੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। 

PunjabKesari

ਹਲਕਾ ਟਾਂਡਾ ਤੋਂ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਸੁਖਵਿੰਦਰਜੀਤ ਸਿੰਘ ਝਾਵਰ ਵੱਲੋਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜੇ ਗਏ ਅਸਤੀਫ਼ੇ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਹ ਪਾਰਟੀ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। 

PunjabKesari

ਇਹ ਵੀ ਪੜ੍ਹੋ-  ਦਸੂਹਾ 'ਚ ਵੱਡੀ ਵਾਰਦਾਤ, ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਉਧਰ ਦੂਜੇ ਪਾਸੇ ਜ਼ਿਲ੍ਹਾ ਯੂਥ ਵਾਈਸ ਪ੍ਰਧਾਨ ਨੰਬਰਦਾਰ ਮਨਵੀਰ ਸਿੰਘ ਝਾਵਰ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੂੰ ਭੇਜੇ ਗਏ ਅਸਤੀਫ਼ੇ ਵਿੱਚ ਵੀ ਪਾਰਟੀ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ- ਸਾਵਧਾਨ! ਜਲੰਧਰ 'ਚ ਬਾਬੇ ਦਾ ਰੂਪ ਧਾਰਨ ਕਰ ਘੁੰਮ ਰਹੇ ਨੌਸਰਬਾਜ਼, ਪਤੀ-ਪਤਨੀ ਨਾਲ ਵਾਪਰੀ ਘਟਨਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News