ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਲਗਾਤਾਰ ਦੋ ਛੁੱਟੀਆਂ, ਨੋਟੀਫਿਕੇਸ਼ਨ ਜਾਰੀ

Monday, Oct 14, 2024 - 10:46 AM (IST)

ਸੰਗਰੂਰ : ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿਚ 14 ਅਕਤੂਬਰ ਨੂੰ ਉਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਸਾਰਾ ਸਟਾਫ਼ ਚੋਣ ਡਿਊਟੀ ’ਤੇ ਹੈ। ਇਸ ਸੰਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਸਕੂਲਾਂ ਵਿਚ 14 ਅਕਤੂਬਰ ਨੂੰ ਛੁੱਟੀ ਦਾ ਐਲਾਨੀ ਗਈ ਹੈ, ਜਿਨ੍ਹਾਂ ਦਾ ਸਾਰਾ ਸਟਾਫ਼ ਚੋਣ ਡਿਊਟੀ 'ਤੇ ਲੱਗੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ 14 ਦੀ ਛੁੱਟੀ ਤੋਂ 15 ਅਕਤੂਬਰ ਨੂੰ ਵੀ ਪੰਚਾਇਤੀ ਚੋਣਾਂ ਕਰਕੇ ਛੁੱਟੀ ਐਲਾਨੀ ਗਈ ਹੈ। 

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਚਾਇਤੀ ਚੋਣਾਂ ਦੇ ਸਬੰਧ ਵਿਚ 15 ਅਕਤੂਬਰ 14/10/2024 ਨੂੰ ਬਰਨਾਲਾ ਜ਼ਿਲ੍ਹੇ ਅਧੀਨ ਪੈਂਦੇ ਉਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਜਾਵੇਗਾ, ਜਿਨ੍ਹਾਂ ਦਾ ਸਮੂਹ ਸਟਾਫ਼ ਗ੍ਰਾਮ ਪੰਚਾਇਤ ਵਿਚ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਇਸ ਦਿਨ ਤੋਂ ਦਸਤਕ ਦੇ ਸਕਦੀ ਹੈ ਠੰਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News