ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ ਵਸੂਲਿਆ ਜੁਰਮਾਨਾ

Monday, Oct 05, 2026 - 07:30 PM (IST)

ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ ਵਸੂਲਿਆ ਜੁਰਮਾਨਾ

ਜੈਤੋ (ਰਘੁਨੰਦਨ ਪਰਾਸ਼ਰ)- ਸਤੰਬਰ 'ਚ ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ ਰੇਲਵੇ ਵਿਭਾਗ ਨੇ 2 ਕਰੋੜ ਰੁਪਏ ਜੁਰਮਾਨਾ ਵਸੂਲਿਆ। ਸੋਮਵਾਰ ਨੂੰ ਜਾਰੀ ਇਕ ਪ੍ਰੈੱਸ ਰਿਲੀਜ਼ 'ਚ ਉੱਤਰੀ ਰੇਲਵੇ ਦੇ ਫਿਰੋਜ਼ਪੁਰ ਡਿਵੀਜ਼ਨ ਨੇ ਕਿਹਾ ਕਿ ਫਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਚੈਕਿੰਗ ਟੀਮ ਅਣਅਧਿਕਾਰਤ/ਬਿਨ ਟਿਕਟ ਵਾਲੇ ਯਾਤਰਾ ਨੂੰ ਰੋਕਣ ਲਈ ਰੇਲ ਗੱਡੀਆਂ 'ਚ ਲਗਾਤਾਰ ਟਿਕਟ ਚੈਕਿੰਗ ਕਰ ਰਹੀ ਹੈ। ਸਤੰਬਰ 2026 ਦੀ ਟਿਕਟ ਚੈਕਿੰਗ ਦੌਰਾਨ ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਨੇ 22,855 ਯਾਤਰੀਆਂ ਨੂੰ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਪਾਇਆ ਅਤੇ ਉਨ੍ਹਾਂ ਤੋਂ 2 ਕਰੋੜ ਰੁਪਏ ਤੋਂ ਵੱਧ ਜੁਰਮਾਨਾ ਵਸੂਲਿਆ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ

ਸਫ਼ਾਈ ਬਣਾਈ ਰੱਖਣ ਅਤੇ ਜਨਤਾ ਨੂੰ ਸਟੇਸ਼ਨਾਂ 'ਤੇ ਕੂੜਾ ਕਰਨ ਤੋਂ ਰੋਕਣ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਡਿਵੀਜ਼ਨ ਦੇ ਮੁੱਖ ਸਟੇਸ਼ਨਾਂ 'ਤੇ ਨਿਯਮਤ ਜਾਂਚ ਕੀਤੀ ਜਾਂਦੀ ਹੈ। ਇਸੇ ਦੌਰਾਨ ਸਤੰਬਰ 'ਚ ਕੂੜਾ ਵਿਰੋਧੀ ਐਕਟ ਤਹਿਤ ਸਟੇਸ਼ਨ ਕੰਪਲੈਕਸ 'ਚ ਕੂੜਾ ਸੁੱਟਣ ਲਈ 202 ਯਾਤਰੀਆਂ ਨੂੰ 81,000 ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ।

ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਨੇ ਕਿਹਾ ਕਿ ਫਿਰੋਜ਼ਪੁਰ ਡਿਵੀਜ਼ਨ 'ਚ ਟਿਕਟ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਜਾਇਜ਼ ਯਾਤਰੀਆਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨਾ ਹੈ। ਟਿਕਟ ਜਾਂਚ ਇਹ ਯਕੀਨੀ ਬਣਾਉਂਦੀ ਹੈ ਕਿ ਜਾਇਜ਼ ਯਾਤਰੀਆਂ ਨੂੰ ਅਣਅਧਿਕਾਰਤ ਜਾਂ ਬਿਨਾਂ ਟਿਕਟ ਵਾਲੇ ਯਾਤਰੀਆਂ ਵੱਲੋਂ ਅਸੁਵਿਧਾ ਨਾ ਹੋਵੇ।

ਇਹ ਵੀ ਪੜ੍ਹੋ: ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI ਨਾਲ ਜੁੜੇ ਤਾਰ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

shivani attri

Content Editor

Related News