ਬਟਾਲਾ ’ਚ ਗੋਲ਼ੀ ਗੈਂਗ ਦੇ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਪੁਲਸ ਨੇ ਇੰਝ ਵਿਛਾਇਆ ਜਾਲ
Monday, Nov 28, 2022 - 06:31 PM (IST)
ਬਟਾਲਾ (ਗੁਰਪ੍ਰੀਤ) : ਪੁਲਸ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਵਲੋਂ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਉਕਤ ਗੈਂਗਸਟਰ ਪਿੰਡ ਮਹਿਮੇ ਚੱਕ ਵਿਚ ਕਿਸੇ ਦੇ ਘਰ ’ਤੇ ਹਮਲਾ ਕਰਨ ਗਏ ਸਨ। ਇਸ ਦੌਰਾਨ ਗੈਂਗਸਟਰ ਦੀ ਪੁਲਸ ਨੂੰ ਇਤਲਾਹ ਮਿਲ ਗਈ, ਜਿਸ ਤੋਂ ਬਾਅਦ ਪੁਲਸ ਨੇ ਪੂਰੀ ਤਿਆਰੀ ਨਾਲ ਫ਼ਿਲਮੀ ਢੰਗ ਨਾਲ ਰੇਡ ਕਰ ਦਿੱਤੀ। ਗੈਂਗਸਟਰ ਪਿੰਡ ਵਿਚ ਕਿਸੇ ਘਰ ਦੀ ਛੱਤ ’ਤੇ ਬਣੇ ਕਮਰੇ ਵਿਚ ਲੁੱਕ ਗਏ। ਜਿਨ੍ਹਾਂ ਨੂੰ ਪੁਲਸ ਨੇ ਪੂਰੀ ਮੁਸਤੈਦੀ ਨਾਲ ਮੌਕੇ ’ਤੇ ਜਾ ਕੇ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS/PCS ਅਫਸਰਾਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀ. ਸੀ. ਵੀ ਬਦਲੇ ਗਏ
ਗੈਂਗਸਟਰਾਂ ਕੋਲੋਂ ਪੁਲਸ ਨੇ ਇਕ ਪਿਸਤੌਲ ਅਤੇ ਕੁਝ ਰੋਂਦ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਗੈਂਗਸਟਰ ਗੋਲ਼ੀ ਗੈਂਗ ਨਾਲ ਸੰਬੰਧ ਰੱਖਦੇ ਹਨ ਅਤੇ ਇਨ੍ਹਾਂ ’ਤੇ ਪਹਿਲਾਂ ਵੀ 7 ਅਪਰਾਧਿਕ ਮਾਮਲੇ ਦਰਜ ਹਨ। ਦੋਵਾਂ ਦੀ ਉਮਰ ਕਰੀਬ 19 ਸਾਲ ਦੱਸੀ ਜਾ ਰਹੀ ਹੈ। ਇਕ ਗੈਂਗਸਟਰਾਂ ਅਜੇ ਹਫਤਾ ਪਹਿਲਾ ਹੀ ਤਿਹਾੜ ਜੇਲ੍ਹ ਵਿਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਇਸ ਗੈਂਗ ਦੇ ਸਰਗਨਾ ਗੋਲ਼ੀ ਵੀ ਇਸ ਸਮੇਂ ਅੰਮ੍ਰਿਤਸਰ ਦੀ ਜੇਲ੍ਹ ਵਿਚ ਬੰਦ ਹੈ। ਇਨ੍ਹਾਂ ਦੋਵਾਂ ਦੀ ਗ੍ਰਿਫਤਾਰੀ ਸਮੇਂ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਪੁਲਸ ਨੇ ਫ਼ਿਲਮੀ ਢੰਗ ਨਾਲ ਰੇਡ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਪਤਨੀ ਨਾਲ ਰਾਜ਼ੀਨਾਮਾ ਕਰਵਾਉਣ ਲਈ ਘਰ ਬੁਲਾ ਕੇ ਕੀਤੀ ਗੰਦੀ ਕਰਤੂਤ, ਪੂਰੀ ਘਟਨਾ ਜਾਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।