ਦੋ ਦਿਨਾਂ ਪੰਜਾਬੀ ਕਾਨਫ਼ਰੰਸ ਯੂ. ਕੇ. ਲੈੱਸਟਰ ਵਿਖੇ ਕੱਲ੍ਹ ਤੋਂ, ਸੁੱਖੀ ਬਾਠ ਕਰਨਗੇ ਉਚੇਚੇ ਤੌਰ 'ਤੇ ਸ਼ਿਰਕਤ
Thursday, Jul 27, 2023 - 03:42 PM (IST)
ਲੈੱਸਟਰ (ਰਾਣਾ ਭੋਗਪੁਰੀਆ)- ਸਿੱਖ ਐਜੂਕੇਸ਼ਨ ਕੌਂਸਲ ਯੂ. ਕੇ. ਵੱਲੋਂ ਦੋ ਦਿਨਾਂ ਪੰਜਾਬੀ ਕਾਨਫ਼ਰੰਸ 29 ਅਤੇ 30 ਜੁਲਾਈ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਫੈਲਕਨਸ ਸਕੂਲ, ਜਿਪਸੀ ਲੇਨ ਲੈੱਸਟਰ ਵਿਖੇ ਕਰਵਾਈ ਜਾ ਰਹੀ ਹੈ। ਡਾ. ਪਰਗਟ ਸਿੰਘ ਚੈਅਰਮੈਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਨਫ਼ਰੰਸ ਵਿੱਚ ਬਰਤਾਨੀਆ ਵਿਚ ਪੰਜਾਬੀ ਬੋਲੀ ਅਤੇ ਲਿਪੀ ਦੀ ਗੱਲ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ/ਕਾਨਫ਼ਰੰਸ ਦੌਰਾਨ ਚਰਚਾ ਦੇ ਮੁੱਖ ਵਿਸ਼ੇ-ਪੰਜਾਬੀ ਭਾਸ਼ਾ ਵਿਚ ਖੋਜ ਦਾ ਆਧਾਰ, ਸਿੰਘ ਸਭਾ ਕਾਲ ਦੀ ਪੰਜਾਬੀ ਭਾਸ਼ਾ ਨੂੰ ਦੇਣ, ਪੰਜਾਬੀ ਦੀ ਸ਼ਬਦਾਵਲੀ ਦਾ ਵਿਕਾਸ, ਹੁਣ ਤੱਕ ਦਾ ਬਰਤਾਨਵੀ ਪੰਜਾਬੀ ਸਾਹਿਤ ਅਤੇ ਇਸ ਦਾ ਭਵਿੱਖ, ਪੰਜਾਬੀ ਭਾਸ਼ਾ ਅਤੇ ਰਾਜ ਪ੍ਰਬੰਧ ਦਾ ਅਧਿਐਨ-ਇਕ ਸਰਵੇਖਣ,ਬਰਤਾਨੀਆ ਵਿਚ ਪੰਜਾਬੀ ਦੀ ਪੜ੍ਹਾਈ ਨਾਲ ਜੁੜੇ ਮਸਲੇ ਹੋਣਗੇ।
ਇਹ ਵੀ ਪੜ੍ਹੋ-ਮਣੀਪੁਰ ਦੇ ਮਾਮਲੇ 'ਚ CM ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ
ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਇਸ ਕਾਨਫਰੰਸ ਵਿੱਚ ਭਾਗ ਲੈਣ ਲਈ ਕੈਨੇਡਾ ਤੋਂ ਉਚੇਚੇ ਤੌਰ ਤੇ ਪਹੁੰਚ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬੀ ਜਗਤ ਨਾਲ ਜੁੜੇ ਅਹਿਮ ਬੁਲਾਰੇ ਦੇਸ਼ ਵਿਦੇਸ਼ ਤੋਂ ਹਿੱਸਾ ਲੈ ਰਹੇ ਹਨ। ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵਿਸੇ਼ਸ਼ ਤੌਰ ਤੇ ਹੋਵੇਗਾ ।ਇਸ ਮੌਕੇ ਬਲਵਿੰਦਰ ਸਿੰਘ ਚਾਹਲ, ਮੁਖਤਿਆਰ ਸਿੰਘ, ਡਾ ਜਸਬੀਰ ਸਿੰਘ, ਅਵਤਾਰ ਸਿੰਘ, ਨਛੱਤਰ ਭੋਗਲ ਅਤੇ ਜਸਵਿੰਦਰ ਰੱਤੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਕਾਨਫ਼ਰੰਸ ਨੂੰ ਪੰਜਾਬੀ ਵਿਕਾਸ ਮੰਚ ਯੂਕੇ ਅਤੇ ਪੰਜਾਬ ਭਵਨ ਸਰੀ ਕਨੇਡਾ ਵਿਸ਼ੇਸ਼ ਤੌਰ 'ਤੇ ਸਹਿਯੋਗ ਕਰ ਰਹੇ ਹਨ।
ਇਹ ਵੀ ਪੜ੍ਹੋ-ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ 23 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਡਰਾਈਵਰ ਨਿਕਲਿਆ ਮਾਸਟਰ ਮਾਈਂਡ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ