ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
Wednesday, Apr 26, 2023 - 05:20 AM (IST)
ਨੈਸ਼ਨਲ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਅਚਾਨਕ ਤਬੀਅਤ ਖ਼ਰਾਬ ਹੋਣ ’ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ. ਸੀ. ਯੂ. ਵਾਰਡ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਮੰਗਲਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ