ਮੋਟਰਸਾਈਕਲ ਤੇ ਘੋੜੇ ਦੀ ਟੱਕਰ ਨੇ ਉਜਾੜੇ 2 ਘਰ, ਪੋਤੇ ਦੀ ਮੌਤ ਦੀ ਖ਼ਬਰ ਸੁਣ ਦਾਦੀ ਨੇ ਵੀ ਤੋੜਿਆ ਦਮ

Saturday, Feb 04, 2023 - 09:12 PM (IST)

ਮੋਟਰਸਾਈਕਲ ਤੇ ਘੋੜੇ ਦੀ ਟੱਕਰ ਨੇ ਉਜਾੜੇ 2 ਘਰ, ਪੋਤੇ ਦੀ ਮੌਤ ਦੀ ਖ਼ਬਰ ਸੁਣ ਦਾਦੀ ਨੇ ਵੀ ਤੋੜਿਆ ਦਮ

ਬੇਗੋਵਾਲ/ਕਪੂਰਥਲਾ (ਰਜਿੰਦਰ, ਮਹਾਜਨ) : ਬੇਗੋਵਾਲ ਤੋਂ ਨਡਾਲਾ ਰੋਡ ’ਤੇ ਬੀਤੀ ਰਾਤ ਮੋਟਰਸਾਈਕਲ ਤੇ ਘੋੜੇ ਵਿਚਾਲੇ ਹੋਈ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਅਤੇ ਘੋੜੇ ਦੀ ਮੌਕੇ 'ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰਨਵੀਰ ਸਿੰਘ (20) ਪੁੱਤਰ ਜੋਗਿੰਦਰਪਾਲ ਵਾਸੀ ਫ਼ਤਿਹਗੜ੍ਹ ਥਾਣਾ ਬੇਗੋਵਾਲ ਅਤੇ ਸੰਦੀਪ ਸਿੰਘ (16) ਪੁੱਤਰ ਗੁਰਨਾਮ ਸਿੰਘ ਵਾਸੀ ਧਨੋਰੀ ਥਾਣਾ ਸਦਰ ਸਮਾਣਾ ਜ਼ਿਲ੍ਹਾ ਪਟਿਆਲਾ ਦੋਵੇਂ ਬੀਤੀ ਰਾਤ ਮੋਟਰਸਾਈਕਲ ’ਤੇ ਬੇਗੋਵਾਲ ਤੋਂ ਨਡਾਲਾ ਰੋਡ ’ਤੇ ਪੈਂਦੇ ਪਿੰਡ ਫ਼ਤਿਹਗੜ੍ਹ ਨੂੰ ਆ ਰਹੇ ਸੀ, ਜਦੋਂ ਦੋਵੇਂ ਨੌਜਵਾਨ ਪਿੰਡ ਸੀਕਰੀ ਕੋਲ ਪੁੱਜੇ ਤਾਂ ਸਾਹਮਣੇ ਸੜਕ ’ਤੇ ਆ ਰਹੇ ਘੋੜੇ ਵਿੱਚ ਉਨ੍ਹਾਂ ਦਾ ਮੋਟਰਸਾਈਕਲ ਵੱਜ ਗਿਆ।

ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਬੋਰਡਾਂ ਤੇ ਕਾਰਪੋਰੇਸ਼ਨਾਂ 'ਚ 13 ਚੇਅਰਮੈਨਾਂ ਦੀਆਂ ਨਿਯੁਕਤੀਆਂ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਹਾਦਸੇ ਦੌਰਾਨ ਜਿੱਥੇ ਮੋਟਰਸਾਈਕਲ ਨੁਕਸਾਨਿਆ ਗਿਆ, ਉਥੇ ਦੋਵੇਂ ਨੌਜਵਾਨਾਂ ਕਰਨਵੀਰ (20) ਅਤੇ ਸੰਦੀਪ ਸਿੰਘ (16) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਸ ਹਾਦਸੇ ਦੌਰਾਨ ਘੋੜਾ ਵੀ ਮਰ ਗਿਆ। ਹਾਦਸਾ ਸ਼ੁੱਕਰਵਾਰ ਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ ਢਾਈ ਵਜੇ ਵਾਪਰਿਆ ਦੱਸਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੀ ਦਾਦੀ ਇਹ ਸਦਮਾ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਇਸ ਮਾਮਲੇ ਵਿਚ ਥਾਣਾ ਬੇਗੋਵਾਲ ਦੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਪੋਸਟ ਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀਆਂ ਹਨ। 


author

Mandeep Singh

Content Editor

Related News