ਪੰਜਾਬ ’ਚ ਵਾਪਰੇ ਹਾਦਸੇ ਦੌਰਾਨ ਦੋ ਮੌਤਾਂ, ਟੱਕਰ ਤੋਂ ਬਾਅਦ ਪੁਰਜਾ-ਪੁਰਜਾ ਹੋਈ ਕਾਰ, ਦੇਖੋ ਤਸਵੀਰਾਂ

Wednesday, Dec 20, 2023 - 06:29 PM (IST)

ਪੰਜਾਬ ’ਚ ਵਾਪਰੇ ਹਾਦਸੇ ਦੌਰਾਨ ਦੋ ਮੌਤਾਂ, ਟੱਕਰ ਤੋਂ ਬਾਅਦ ਪੁਰਜਾ-ਪੁਰਜਾ ਹੋਈ ਕਾਰ, ਦੇਖੋ ਤਸਵੀਰਾਂ

ਪਟਿਆਲਾ (ਕੰਵਲਜੀਤ) : ਪਟਿਆਲਾ ਜ਼ਿਲ੍ਹੇ ਦੇ ਹਲਕਾ ਰਾਜਪੁਰਾ ’ਚ ਨਲਾਸ ਮੋੜ ਨੇੜੇ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਵਨਵੇਅ ਰੋਡ ’ਤੇ ਨਾਜਾਇਜ਼ ਤੌਰ ’ਤੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਾਰਣ ਵਾਪਰਿਆ ਹੈ। ਇਸ ਭਿਆਨਕ ਹਾਦਸੇ ਵਿਚ ਜਿੱਥੇ ਦੋ ਲੋਕਾਂ ਦੀ ਮੌਤ ਹੋ ਗਈ ਉਥੇ ਹੀ 1 ਵਿਅਕਤੀ ਜ਼ਖਮੀ ਹੋਇਆ ਹੈ। ਹਾਦਸੇ ਦਾ ਸ਼ਿਕਾਰ ਹੋਈ ਕਾਰ ਦਾ ਨੰਬਰ ਪੀ. ਬੀ. 10 ਈ. ਐੱਕਸ 1616 ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਫਿਲਹਾਲ ਮ੍ਰਿਤਕ ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਐਨਕਾਊਂਟਰ ’ਚ ਮਾਰਿਆ ਗਿਆ ਗੈਂਗਸਟਰ ਅਮਰੀ, ਪੁਲਸ ਮੁਲਾਜ਼ਮ ਦੀ ਪੱਗ ’ਚੋਂ ਗੋਲ਼ੀ ਹੋਈ ਆਰ-ਪਾਰ

PunjabKesari

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੁਰਜਾ-ਪੁਰਜਾ ਹੋ ਗਈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਜੰਡਿਆਲਾ ਗੁਰੂ ’ਚ ਵੱਡਾ ਐਨਕਾਊਂਟਰ, ਮੋਸਟ ਵਾਂਟੇਡ ਗੈਂਗਸਟਰ ਪੁਲਸ ਨੇ ਕੀਤਾ ਢੇਰ

PunjabKesari

PunjabKesari

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News