ਦੋ ਮੋਟਰਸਾਈਕਲਾਂ ਦੀ ਟੱਕਰ, 2 ਦੀ ਮੌਤ

Wednesday, Aug 02, 2017 - 05:52 PM (IST)


ਬਟਾਲਾ(ਸੈਂਡੀ) - ਬੀਤੀ ਰਾਤ ਪਿੰਡ ਜੈਤੋਸਰਜਾ ਵਿਖੇ ਦੇ ਸਰਕਾਰੀ ਸਕੂਲ ਦੇ ਨਜ਼ਦੀਕ ਦੋ ਮੋਟਸਾਈਕਲ ਦੀ ਆਹਮੋ ਸਾਹਮਣੀ ਟੱਕਰ ਹੋਣ ਨਾਲ ਦੋਵਾਂ ਮੋਟਰਸਾਈਕਲ ਸਵਾਰਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਨ੍ਹਾਂ ਨਾਲ ਬੈਠੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਸੂਤਰਾਂ ਅਨੁਸਾਰ ਸਤਨਾਮ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਜੈਤੋਸਰਜਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਟਾਲਾ ਤੋਂ ਆਪਣੇ ਪਿੰਡ ਜਾ ਰਿਹਾ ਸੀ। ਪਿੰਡ ਦੇ ਨੇੜੇ ਪਹੁੰਚਣ 'ਤੇ ਅੱਗੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨਿਰਮਲ ਸਿੰਘ ਵਾਸੀ ਰੰਗੀਲਪੁਰਾਂ ਨਾਲ ਸਿੱਧੀ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਨਾਲ ਦੋਵੇ ਚਾਲਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਨਿਰਮਲ ਸਿੰਘ ਦੇ ਮੋਟਰਸਾਈਕਲ ਦੇ ਪਿੱਛੇ ਬੈਠੇ ਰਾਜਾ ਅਤੇ ਪਲਵਿੰਦਰ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ।


Related News