ਵੱਖ-ਵੱਖ ਥਾਵਾਂ ''ਤੇ ਟਰੇਨ ਦੇ ਹੇਠਾਂ ਆ ਕੇ ਦੋ ਦੀ ਮੌਤ

07/24/2017 6:07:52 AM

ਲੁਧਿਆਣਾ, (ਵਿਪਨ)- ਥਾਣਾ ਜੀ. ਆਰ. ਪੀ. ਦੇ ਅਧੀਨ ਪੈਂਦੇ ਵੱਖ-ਵੱਖ ਥਾਵਾਂ 'ਤੇ ਰੇਲਵੇ ਟਰੇਨ ਦੇ ਹੇਠਾਂ ਆ ਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪਹਿਲੇ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਇੰਚਾਰਜ ਹੈੱਡ ਕਾਂਸਟੇਬਲ ਸਤਵਿੰਦਰ ਸਿੰਘ ਨੇ ਦੱਸਿਆ ਕਿ ਢੋਲੇਵਾਲ ਪੁਲ ਦੇ ਨੇੜੇ ਰੇਲਵੇ ਟਰੈਕ 'ਤੇ ਇਕ ਬਜ਼ੁਰਗ ਟਰੇਨ ਦੀ ਲਪੇਟ ਵਿਚ ਆ ਗੰਭੀਰ ਜ਼ਖਮੀ ਹੋ ਗਿਆ ਰਾਹੀਗਰਾਂ ਅਤੇ ਰਿਸ਼ਤੇਦਾਰਾਂ ਨੇ ਹਸਪਤਾਲ ਭਰਤੀ ਕਰਵਾਇਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਮੌਤ ਹੋ ਗਈ। 
ਮ੍ਰਿਤਕ ਦੀ ਪਛਾਣ ਭਗਵਾਨ, ਵਾਲਮੀਕਿ ਪਾਰਕ ਨੇੜੇ ਢੋਲੇਵਾਲ ਦੇ ਰਹਿਣ ਵਾਲੇ ਮਨੀਰਾਮ ਦੇ ਰੂਪ ਵਿਚ ਹੋਈ ਅਤੇ ਮਾਮਲੇ ਵਿਚ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਕਰਵਾ ਕੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀ ਹੈ।
ਦੂਜੇ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਰਘੁਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਲੁਧਿਆਣਾ ਸਾਹਨੇਵਾਲ ਰੇਲਵੇ ਸਟੇਸ਼ਨ ਦੇ ਵਿਚਾਲੇ ਪੈਂਦੇ ਹਵਾਈ ਅੱਡੇ ਦੇ ਨੇੜੇ ਰੇਲਵੇ ਟਰੈਕ 'ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਦੌਰਾਨ ਉਹ ਮੌਕੇ 'ਤੇ ਪਹੁੰਚੇ। ਮ੍ਰਿਤਕ ਦੀ ਉਮਰ 30 ਸਾਲ ਦੇ ਕਰੀਬ ਸੀ ਅਤੇ ਰੇਲਵੇ ਟਰੈਕ ਕਰਾਸ ਕਰਦੇ ਸਮੇਂ ਟਰੇਨ ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਇਸ ਤਰ੍ਹਾਂ ਦਾ ਕੋਈ ਸਾਮਾਨ ਜਾਂ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕਦੀ। ਇਸ ਲਈ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪਛਾਣ ਲਈ ਮੋਰਚਰੀ 'ਚ ਰਖਵਾ ਦਿੱਤੀ।


Related News