ਨਹਿਰੀ ਪਾਣੀ ਦੇ ਝਗੜੇ ਨੂੰ ਲੈ ਕੇ ਦੋ ਦਰਜਨ ਵਿਅਕਤੀ ਨਾਮਜ਼ਦ
Sunday, Aug 13, 2017 - 05:05 AM (IST)
ਮਾਨਸਾ, (ਜੱਸਲ)- ਨਹਿਰੀ ਪਾਣੀ ਨੂੰ ਲੈ ਕੇ ਹੋਏ ਝਗੜੇ 'ਚ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਦੋ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਸੰਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸਹਾਰਨਾ ਖੇਤ ਲਈ ਨਹਿਰ 'ਚੋਂ ਪਾਣੀ ਲੈ ਰਿਹਾ ਸੀ ਕਿ ਅਚਾਨਕ ਕੁਝ ਵਿਅਕਤੀਆਂ ਨੇ ਆ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਸ ਨੇ ਭਾਊ ਸਿੰਘ, ਗੋਰਾ ਸਿੰਘ ਰਾਜਸਥਾਨੀ ਵਾਸੀਆਨ ਮੰਢਾਲੀ ਅਤੇ ਪਿੰਡ ਦੇ ਸਰਪੰਚ ਦੇ ਛੋਟੇ ਭਰਾ ਨੂੰ ਨਾਮਜ਼ਦ ਕਰਨ ਤੋਂ ਇਲਾਵਾ 20–25 ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 341, 323, 148, 149 ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
