ਨਸ਼ਾ ਕਰਦੇ 2 ਵਿਅਕਤੀ ਰੰਗੇ ਹੱਥੀਂ ਗ੍ਰਿਫ਼ਤਾਰ
Sunday, Jul 26, 2026 - 06:03 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਪੋਜੇਵਾਲ ’ਚ ਤਾਇਨਾਤ ਏ. ਐੱਸ. ਆਈ. ਜੁਝਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਪੁਲਸ ਥਾਣਾ ਪੋਜੇਵਾਲ ਤੋਂ ਪਿੰਡ ਸੜੋਆ ਵਾਇਆ ਸਹੂੰਗੜਾ ਵਿਚ ਪਿੱਪਲ ਦੇ ਦਰੱਖ਼ਤ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਚਾਂਦੀ ਦੀ ਫੁਆਇਲ ਹੇਠਾਂ ਲਾਈਟਰ ਜਗਾ ਕੇ ਨਸ਼ਾ ਕਰਦਾ ਵਿਖਾਈ ਦਿੱਤਾ। ਜੋ ਪੁਲਸ ਪਾਰਟੀ ਨੂੰ ਸਾਹਮਣੇ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜੀਆਂ ਚੀਜ਼ਾਂ ਨੂੰ ਹੇਠਾਂ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਉਸ ਕੋਲੋਂ ਸੜੀ ਹੋਈ ਚਾਂਦੀ ਦੀ ਫੁਆਇਲ, ਇਕ ਲਾਈਟਰ ਅਤੇ ਪਾਈਪ ਵਰਗਾ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ
ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਪਿੰਡ ਬਕਾਪੁਰ ਥਾਣਾ ਸਦਰ ਬਲਾਚੌਰ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕਾਠਗੜ੍ਹ ਦੀ ਪੁਲਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਏ. ਐੱਸ. ਆਈ. ਰਾਮ ਸ਼ਾਹ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈ ਰਹੀ ਸੀ ਤਾਂ ਪੁਲਸ ਦੇ ਮੁਖਬਰ ਵਿਸ਼ੇਸ਼ ਨੇ ਇਤਲਾਹ ਦਿੱਤੀ ਕਿ ਪ੍ਰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਕੋਟਲਾ ਨਿਹੰਗ ਥਾਣਾ ਸਦਰ ਰੋਪੜ ਜ਼ਿਲ੍ਹਾ ਰੋਪੜ ਜੋਕਿ ਨਸ਼ੇ ਦਾ ਆਦੀ ਹੈ, ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਵਿਚ ਲੱਗਾ ਰਿਹਾ ਹੈ, ਜਿਸ ਕਾਰਨ ਪਿੰਡ ਦੇ ਇਲਾਕੇ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ
ਉਕਤ ਨੌਜਵਾਨ ਨਸ਼ੇ ਦੀ ਹਾਲਤ ’ਚ ਸ਼ਮਸ਼ਾਨ ਘਾਟ ਰੈਲ ਮਾਜਰਾ ਨੇੜੇ ਘੁੰਮ ਰਿਹਾ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਉਹ ਪਾਜ਼ੇਟਿਵ ਪਾਇਆ ਗਿਆ। ਪੁਲਸ ਨੇ ਦੱਸਿਆ ਕਿ ਉਕਤ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖਿਲਾਫ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
