ਕਪੂਰਥਲਾ: 7 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

Sunday, Jun 14, 2020 - 04:42 PM (IST)

ਕਪੂਰਥਲਾ: 7 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਸੁਲਾਤਨਪੁਰ ਲੋਧੀ (ਸੋਢੀ)— ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਦੋ ਵਿਅਕਤੀਆਂ ਨੂੰ 7 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਐੱਸ. ਪੀ. ਮਨਪ੍ਰੀਤ ਅਤੇ ਡੀ. ਐੱਸ. ਪੀ ਸਰਵਨ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਤੋਂ ਲਗਭਗ 3 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਮੌਕੇ 'ਤੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ 3 ਦੋਸ਼ੀ ਫ਼ਰਾਰ ਹੋ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਉਰਫ ਬਾਰਾ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਲਾਟੀਆਂਵਾਲ , ਬਲਵਿੰਦਰ ਸਿੰਘ ਪੁੱਤਰ ਨੇਜਾ ਸਿੰਘ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਉਨ੍ਹਾਂ ਕੋਲੋ ਡਰੱਗ ਮਨੀ 2 ਲੱਖ 9900 ਰੁਪਏ ਭਾਰਤੀ ਕਰੰਸੀ ਅਤੇ ਮੋਟਰ ਸਾਈਕਲ ਮਾਰਕਾ ਰੋਅਲ ਇਨਫੀਲਡ ਵੀ ਬਰਾਮਦ ਕੀਤਾ ਹੈ।

PunjabKesari

ਇਸ ਮਾਮਲੇ 'ਚ 3 ਮੁਲਜ਼ਮ ਫਰਾਰ ਹਨ ।ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐੱਸ. ਪੀ. ਤਫ਼ਤੀਸ਼ ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀ. ਐੱਸ. ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਪੁਲਸ ਨੇ ਕੇਸ ਦਰਜ ਕਰਕੇ ਫਰਾਰ ਹੋਏ 3 ਨਸ਼ਾ ਸਮਗਲਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਸਮਗਲਰਾਂ ਵੱਲੋਂ ਨਸ਼ੇ ਵੇਚ ਕੇ ਬਣਾਈ ਪ੍ਰਾਪਰਟੀ ਵੀ ਕਾਨੂੰਨ ਅਨੁਸਾਰ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।


author

shivani attri

Content Editor

Related News