ਦੋ ਨਸ਼ਾ ਤਸਕਰ 10 ਕਰੋੜ ਦੀ ਹੈਰੋਇਨ ਸਣੇ ਕਾਬੂ, ਸਰਹੱਦੀ ਖੇਤਰ ਤੋਂ ਖਰੀਦੇ ਸਨ ਨਸ਼ੀਲੇ ਪਦਾਰਥ
Sunday, Mar 31, 2024 - 09:44 PM (IST)

ਲੁਧਿਆਣਾ (ਅਨਿਲ) - ਐਸ.ਟੀ.ਐਫ ਲੁਧਿਆਣਾ ਪੁਲਸ ਦੀ ਟੀਮ ਨੇ 10 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਐਸ.ਟੀ.ਐਫ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋ ਨਸ਼ਾ ਤਸਕਰ ਸਕੂਟੀ 'ਤੇ ਸਵਾਰ ਹੋ ਵੱਡੀ ਮਾਤਰਾ 'ਚ ਹੈਰੋਇਨ ਲੈ ਕੇ ਜਾ ਰਹੇ ਹਨ। ਜਿਸ ਤੋਂ ਬਾਅਦ ਐਸ.ਟੀ.ਐਫ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਪਿਲ ਕੁਮਾਰ ਅਤੇ ਵਰੁਣ ਕੁਮਾਰ ਨੂੰ 10 ਕਰੋੜ ਦੀ ਹੈਰੋਇਨ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ। ਦੋਸ਼ੀਆਂ ਖ਼ਿਲਾਫ਼ ਮੋਹਾਲੀ ਐਸ.ਟੀ.ਐਫ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਜਾਂਚ ਦੌਰਾਨ ਦੱਸਿਆ ਦੋਸ਼ੀ ਨੇ ਸਰਹੱਦੀ ਖੇਤਰ ਦੇ ਇੱਕ ਨਸ਼ਾ ਤਸਕਰ ਤੋਂ ਅੰਮ੍ਰਿਤਸਰ ਤੋਂ ਹੈਰੋਇਨ ਦੀ ਖੇਪ ਖਰੀਦੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e