ਪੀ. ਏ. ਯੂ. ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਕੀਤੇ ਗ੍ਰਿਫ਼ਤਾਰ

Tuesday, Oct 14, 2025 - 08:05 AM (IST)

ਪੀ. ਏ. ਯੂ. ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਕੀਤੇ ਗ੍ਰਿਫ਼ਤਾਰ

ਲੁਧਿਆਣਾ (ਅਨਿਲ, ਸ਼ਿਵਮ) : ਪੀ. ਏ. ਯੂ. ਪੁਲਸ ਸਟੇਸ਼ਨ ਨੇ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕਰਦਿਆਂ 2 ਨਸ਼ਾ ਸਮੱਗਲਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸ. ਵਿਜੇ ਕੁਮਾਰ ਨੇ ਦੱਸਿਆ ਕਿ ਥਾਣੇਦਾਰ ਸਤਨਾਮ ਸਿੰਘ ਦੀ ਪੁਲਸ ਟੀਮ ਜੀ. ਐੱਸ. ਟੀ. ਦਫ਼ਤਰ ਨੇੜੇ ਗਸ਼ਤ ਕਰ ਰਹੀ ਸੀ ਅਤੇ ਉਨ੍ਹਾਂ ਨੇ 2 ਵਿਅਕਤੀਆਂ ਨੂੰ ਆਪਣੇ ਵੱਲ ਆਉਂਦੇ ਦੇਖਿਆ। ਜਦੋਂ ਪੁਲਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪਿੱਛੇ ਮੁੜ ਗਏ ਅਤੇ ਭੱਜਣ ਲੱਗੇ। ਹਾਲਾਂਕਿ ਪੁਲਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤੁਰੰਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਤੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਅੱਧ ਵਿਚਾਲੇ ਲਟਕੇ ਵਿਕਾਸ ਕਾਰਜਾਂ ਲਈ ਜ਼ਿੰਮੇਵਾਰ ਠੇਕੇਦਾਰਾਂ ’ਤੇ ਹੋਵੇਗੀ ਕਾਰਵਾਈ

ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਪਛਾਣ ਰਾਹੁਲ ਪੁੱਤਰ ਬੱਗਾ ਲਾਲ ਵਾਸੀ ਰਿਸ਼ੀ ਨਗਰ ਅਤੇ ਬਬਲੂ ਕੁਮਾਰ ਬੱਲੂ ਪੁੱਤਰ ਮਨੋਹਰ ਵਜੋਂ ਕੀਤੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੀ. ਏ. ਯੂ. ਪੁਲਸ ਸਟੇਸ਼ਨ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਇੰਚਾਰਜ ਇੰਸ. ਵਿਜੇ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਸਮੱਗਲਿੰਗ ’ਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਬਲੂ ਕੁਮਾਰ ਖ਼ਿਲਾਫ਼ ਡੇਹਲੋਂ ਅਤੇ ਹੈਬੋਵਾਲ ਪੁਲਸ ਸਟੇਸ਼ਨਾਂ ’ਚ ਲੁੱਟ-ਖੋਹ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਮੁਲਜ਼ਮ ਰਾਹੁਲ ਖਿਲਾਫ ਪੀ. ਏ. ਯੂ. ਪੁਲਸ ਸਟੇਸ਼ਨ ਵਿਚ ਪਹਿਲਾਂ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਲਈ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News